ਜਲੰਧਰ ਦੇ ਨਿਊ ਕਰਤਾਰ ਨਗਰ 'ਚ ਨੌਵੀਂ ਕਲਾਸ ਦੀ ਇਕ 17 ਸਾਲਾ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਉਸਨੂੰ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ।
17 ਸਾਲਾ ਸੋਨਮ ਨੇ ਸ਼ੱਕੀ ਹਾਲਾਤਾਂ ਵਿਚ ਆਪਣੀ ਜ਼ਿੰਦਗੀ ਸਮਾਪਤ ਕਰ ਲਈ ਹੈ। ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਸਵੇਰੇ ਫੈਕਟਰੀ ਦੇ ਕੰਮ ’ਤੇ ਗਈ ਹੋਈ ਸੀ ਜਦੋਂ ਉਹ ਸ਼ਾਮ ਨੂੰ ਘਰ ਪਰਤੀ ਤਾਂ ਉਸਨੇ ਵੇਖਿਆ ਕਿ ਉਸਦੀ ਲੜਕੀ ਦੀ ਲਾਸ਼ ਲਟਕ ਰਹੀ ਸੀ। ਉਹ ਆਪਣੀ ਧੀ ਦੀ ਲਾਸ਼ ਵੇਖ ਕੇ ਘਬਰਾ ਗਈ। ਜਿਸ ਤੋਂ ਬਾਅਦ ਉਸਨੇ ਇਲਾਕੇ ਦੇ ਕੌਂਸਲਰ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਦੂਜੇ ਪਾਸੇ, ਵਾਰਡ ਨੰਬਰ 40 ਦੇ ਕੌਂਸਲਰ ਵਰੇਸ਼ ਮਿੰਟੂ ਨੇ ਦੱਸਿਆ ਕਿ ਉਸ ਨੂੰ ਇਲਾਕਾ ਨਿਵਾਸੀਆਂ ਦਾ ਫੋਨ ਆਇਆ ਸੀ ਕਿ ਇੱਕ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ, ਜਿਸਦੀ ਜਾਣਕਾਰੀ ਉਸਨੇ ਏਸੀਪੀ ਵੈਸਟ ਨੂੰ ਦਿੱਤੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਥਾਨਾ ਭਾਰਗਵ ਕੈਂਪ ਦੇ ਐਸਐਚਓ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਸੋਨਮ ਨਾਮ ਦੀ 17 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਉਹ ਨੌਵੀਂ ਕਲਾਸ ਵਿੱਚ ਪੜ੍ਹਦੀ ਸੀ, ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਅਤੇ 174 ਤਹਿਤ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਲੜਕੀ ਦਾ ਮੋਬਾਈਲ ਫੋਨ ਪੁਲਿਸ ਨੇ ਬਰਾਮਦ ਕਰ ਲਿਆ ਹੈ ਤੇ ਜਾਂਚ ਪੜਤਾਲ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।