ਅਸ਼ੀਸ਼ ਸ਼ਰਮਾ
ਬਰਨਾਲਾ ਜਿਲ੍ਹੇ ਦੇ ਪਿੰਡ ਠੁੱਲੇਵਾਲ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 8 ਸਾਲਾ ਮਾਸੂਮ ਬੱਚੇ ਨਾਲ ਪਿੰਡ ਦੇ ਹੀ 40 ਸਾਲਾ ਵਿਅਕਤੀ ਨੇ ਬਦਫੈਲੀ ਕੀਤੀ ਹੈ। ਪਰਿਵਾਰ ਨੇ ਬੱਚੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਸਕੋ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸ਼ਰਮਨਾਕ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਬੱਚੇ ਨੇ ਦੱਸਿਆ ਕਿ ਜਦੋਂ ਉਹ ਗਰਾਊਂਡ ਵਿੱਚ ਖੇਡ ਰਿਹਾ ਸੀ ਤਾਂ ਮੁਲਜ਼ਮ ਉਸ ਨੂੰ ਅਗਵਾ ਕਰਕੇ ਲੈ ਗਿਆ ਅਤੇ ਉਸ ਨਾਲ ਬਦਫੈਲੀ ਕੀਤੀ ਅਤੇ ਮੂੰਹ ਦਬਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।
ਇਸ ਦੁੱਖਦਾਈ ਘਟਨਾ ਬਾਰੇ ਪੀੜਤ ਦੀ ਮਾਤਾ ਹਰਪ੍ਰੀਤ ਕੌਰ ਅਤੇ ਦਾਦਾ ਬਿੱਲੂ ਸਿੰਘ ਨੇ ਦੱਸਿਆ ਕਿ ਪਿੰਡ ਦਾ ਹੀ 40 ਸਾਲਾ ਕਿਸਾਨ ਬਲਬੀਰ ਸਿੰਘ ਨੇ ਗਰਾਉਂਡ ਵਿੱਚ ਖੇਡ ਰਹੇ ਅੱਠ ਸਾਲਾ ਬੱਚੇ ਨੂੰ ਚੁੱਕ ਕੇ ਲੈ ਗਿਆ ਅਤੇ ਬੱਚੇ ਨਾਲ ਬਦਫੈਲੀ ਕੀਤੀ।
ਉਨ੍ਹਾਂ ਨੇ ਮੁਲਜ਼ਮ ਵੱਲੋਂ ਬੱਚੇ ਨੂੰ ਅਗਵਾ ਕਰਦੇ ਹੋਏ ਦੇਖ ਲਿਆ ਸੀ ਅਤੇ ਪਿੱਛ ਕਰਕੇ ਕੇ ਸਥਾਨ ਉੱਤੇ ਪੁੱਜੇ ਤਾਂ ਉਹ ਗੰਦੀਆਂ-2 ਗਾਲਾਂ ਕੱਢ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਰਪੰਚ ਨੂੰ ਮੌਕਾ ਦਿਖਿਆ। ਬੱਚੇ ਦੇ ਕੱਪੜੇ ਖੂਨ ਨਾਲ ਲਿਬੜੇ ਹੋਏ ਸਨ। ਬੱਚੇ ਨੂੰ ਬਰਨਾਲਾ ਹਸਪਤਾਲ ਨੇ ਦਾਖਲ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਫੇਰ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ। ਖੂਨ ਨਾਲ ਲਿਬੜੇ ਬੱਚੇ ਦੇ ਕੱਪੜੇ ਸਰੰਪੰਚ ਤੇ ਪੁਲਿਸ ਨੂੰ ਦਿਖਾਏ ਗਏ। ਪਰਿਵਾਰ ਨੇ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਉਥੇ ਹੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚਾ ਸਕੂਲ ਦੇ ਗਰਾਊਂਡ 'ਚ ਖੇਡ ਰਿਹਾ ਸੀ ਤਾਂ ਪਿੰਡ ਦੇ ਹੀ ਇਕ ਵਿਅਕਤੀ ਬਲਬੀਰ ਸਿੰਘ ਨੇ ਬੱਚੇ ਨੂੰ ਚੁੱਕ ਲਿਆ ਅਤੇ ਬੱਚੇ ਨਾਲ ਬਦਫੈਲੀ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਪੀੜਤ ਬੱਚੇ ਦੇ ਦਾਦਾ ਬਿੱਲੂ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਬਲਬੀਰ ਸਿੰਘ ਵਿਰੁੱਧ ਪੋਸਕੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Sexual Abuse