ਬਰਨਾਲਾ : ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਧਾਂਦਲੀ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਜਾਂ ਸਿੱਖਿਆ ਵਿਭਾਗ ਵਿਭਾਗ ਵੱਲੋਂ ਜਲਦ ਹੀ ਵੱਡਾ ਐਲਾਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਾਟਾਵਾ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਐਸ.ਡੀ.ਕਾਲਜ ਬਰਨਾਲਾ ਵਿਖੇ ਸਾਲਾਨਾ ਐਥਲੈਟਿਕ ਮੀਟ ਸਮਾਗਮ ਮੌਕੇ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਬਾਰੇ ਜੋ ਵੀ ਐਕਟ ਬਣਿਆ ਹੈ, ਉਸ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ। ਇੰਨਾਂ ਹੀ ਹੀ ਲੋਕਾਂ ਦੇ ਹਿੱਤ ਵਿੱਚ ਜੇਕਰ ਲੋੜ ਪਈ ਤਾਂ ਪ੍ਰਾਈਵੇਟ ਸਕੂਲਾਂ ਬਾਰੇ ਐਕਟ ਨੂੰ ਬਦਲਿਆ ਵੀ ਜਾ ਸਕਦਾ ਹੈ।
ਪਿਛਲੇ ਸਾਲਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਹਾਲਤ ਬਦਲੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਇਸ ਦਾ ਹੱਲ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਤੁਹਾਨੂੰ ਚੰਗੇ ਨਤੀਜੇ ਮਿਲਣਗੇ। ਪਰ ਸਰਕਾਰ ਨੂੰ ਇਸ ਲਈ ਕੁਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹਾਰ ਐਸ.ਡੀ.ਕਾਲਜ ਬਰਨਾਲਾ ਵਿਖੇ ਸਾਲਾਨਾ ਐਥਲੈਟਿਕ ਮੀਟ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
ਕਾਲਰਕ ਖੁਦਕੁਸ਼ੀ ਮਾਮਲੇ 'ਚ ਮੰਤਰੀ ਨੇ ਇਹ ਕਿਹਾ-
ਮੰਤਰੀ ਮੀਤ ਹੇਅਰ ਨੇ ਲਹਿਰਾਗਾਗਾ ਦੇ ਕਾਲਜ 'ਚ ਕਲਰਕ ਤੋਂ ਤੰਗ ਆ ਕੇ ਖੁਦਕੁਸ਼ੀ ਮਾਮਲੇ ਵਿੱਚ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕਾਲਰਕ ਖੁਦਕੁਸ਼ੀ ਮਾਮਲੇ 'ਚ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸਮੂਹ ਮੁਲਾਜ਼ਮਾਂ ਨੂੰ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨ ਦੀ ਲੋੜ ਹੈ। ਸਰਕਾਰ ਬਣੀ ਨੂੰ ਥੋੜਾ ਸਮਾਂ ਹੀ ਹੋਇਆ ਹੈ। ਸਾਡੀ ਸਰਕਾਰ ਸਾਰੇ ਮਸਲੇ ਹੱਲ ਕਰੇਗੀ। ਸਰਕਾਰ ਸਾਰੀਆਂ ਖਾਲੀ ਥਾਵਾਂ ਨੂੰ ਭਰ ਕੇ ਸਮੱਸਿਆਵਾਂ ਦਾ ਹੱਲ ਕਰੇਗੀ।
ਪੇਂਡੂ ਵਿਕਾਸ ਫੰਡ ਨਾ ਦਿੱਤੇ ਜਾਣ ’ਤੇ ਮੰਤਰੀ ਬੋਲੇ-
ਹਰਿਆਣਾ ਨੂੰ ਬਿਜਲੀ ਦਾ ਕੋਟਾ ਦੇਣ ਅਤੇ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਨਾ ਦਿੱਤੇ ਜਾਣ ’ਤੇ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਦਲੇ ਦੀ ਨੀਤੀ ਤਹਿਤ ਪੰਜਾਬ ਨਾਲ ਸਿਰਫ਼ ਧੱਕਾ ਕੀਤਾ ਜਾ ਰਿਹਾ ਹੈ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਲੜੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।