ਚੰਡੀਗੜ੍ਹ- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ 'ਤੇ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਈਮੇਲ ਜਾਰੀ ਕੀਤਾ ਹੈ, ਜਿਸ 'ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ, ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਕੂਲਾਂ ਖਿਲਾਫ ਬੱਚਿਆਂ ਦੇ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ 'ਤੇ ਸਿੱਖਿਆ ਮੰਤਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਉਨ੍ਹਾਂ ਨੂੰ ਤੰਗ ਕਰਦਾ ਹੈ ਜਾਂ ਮਨਮਾਨੀ ਫੀਸ ਵਸੂਲਦਾ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਲਈ ਈ-ਮੇਲ EMOfficepunjab@gmail.com ਵੀ ਲਾਂਚ ਕੀਤਾ ਗਿਆ ਹੈ, ਜਿਸ 'ਤੇ ਬੱਚਿਆਂ ਦੇ ਮਾਪੇ ਆਪਣੀ ਸ਼ਿਕਾਇਤ ਭੇਜ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fee hike, Harjot Bains, Harjot Singh Bains, Punjab government, Schools