ਅਕਾਲ ਤਖਤ ਸਾਹਿਬ ਵੱਲੋਂ ਬਣਾਈ ਕਮੇਟੀ ਵੱਲੋਂ 267 ਸਰੂਪਾਂ ਦੇ ਮਾਮਲੇ ਦੀ ਜਾਂਚ ਸ਼ੁਰੂ

News18 Punjabi | News18 Punjab
Updated: July 22, 2020, 3:50 PM IST
share image
ਅਕਾਲ ਤਖਤ ਸਾਹਿਬ ਵੱਲੋਂ ਬਣਾਈ ਕਮੇਟੀ ਵੱਲੋਂ 267 ਸਰੂਪਾਂ ਦੇ ਮਾਮਲੇ ਦੀ ਜਾਂਚ ਸ਼ੁਰੂ
ਅਕਾਲ ਤਖਤ ਸਾਹਿਬ ਵੱਲੋਂ ਬਣਾਈ ਕਮੇਟੀ ਵੱਲੋਂ 267 ਸਰੂਪਾਂ ਦੇ ਮਾਮਲੇ ਦੀ ਜਾਂਚ ਸ਼ੁਰੂ

  • Share this:
  • Facebook share img
  • Twitter share img
  • Linkedin share img
ਰਾਜੀਵ ਸ਼ਰਮਾ

ਅੰਮ੍ਰਿਤਸਰ- ਗੁਰਦੁਆਰਾ ਰਾਮਸਰ ਸਾਹਿਬ ਸਥਿਤ ਗੁਰੂ ਗ੍ਰੰਥ ਸਾਹਿਬ ਭਵਨ ਵਿੱਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਮਾਮਲੇ ਦੀ ਜਾਂਚ ਲਈ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ 2 ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ। ਇਸ ਦਾ ਖੁਲਾਸਾ ਅੱਜ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ।

ਦਰਅਸਲ, ਅਕਾਲ ਤਖਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੀ ਸਾਬਕਾ ਜੱਜ ਨਵੀਤਾ ਸਿੰਘ ਨੂੰ ਇਸ ਮਾਮਲੇ ਦੀ ਜਾਂਚ ਦੀ ਜਿੰਮੇਵਾਰੀ ਦਿੱਤੀ ਸੀ ਅਤੇ ਉਨ੍ਹਾਂ ਦਾ ਇਸ ਜਾਂਚ ਵਿੱਚ ਸਾਥ ਦੇਣ ਲਈ ਤੇਲੰਗਾਨਾ ਹਾਈ ਕੋਰਟ ਦੇ ਸੀਨੀਅਰ ਵਕੀਲ ਈਸ਼ਰ ਸਿੰਘ ਦੇ ਨਾਮ ਦੀ ਚੋਣ ਕੀਤੀ ਸੀ। ਈਸ਼ਰ ਸਿੰਘ ਵੱਲੋਂ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਗੁਰੂ ਗ੍ਰੰਥ ਸਾਹਿਬ ਭਵਨ ਅੰਦਰੋਂ ਸੀਲ ਕੀਤੇ ਗਏ ਰਿਕਾਰਡ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਅੱਜ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਚਾਲੇ ਇੱਕ ਬੈਠਕ ਵੀ ਹੋਈ ਜਿਸ ਵਿੱਚ ਇਸ ਗੰਭੀਰ ਮਾਮਲੇ ਬਾਰ ਵਿਚਾਰ ਚਰਚਾ ਕੀਤੀ ਗਈ। ਬੈਠਕ ਤੋਂ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜੱਥੇਦਾਰ ਨੂੰ ਮਿਲਣ ਲਈ ਹੀ ਆਏ ਸਨ, ਪਰ 267 ਸਰੂਪਾਂ ਦੇ ਮਾਮਲੇ ਉਤੇ ਕੀਤੇ ਗਏ ਸਵਾਲ ਉਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸਦੀ ਜਾਂਚ ਲਈ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬੇਨਤੀ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਸਾਬਕਾ ਜੱਜ ਕੋਲੋਂ ਇਹ ਜਾਂਚ ਕਰਵਾਈ ਜਾ ਰਹੀ ਹੈ। ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਇਸ ਕਮੇਟੀ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਸੱਚ ਸੰਗਤ ਦੇ ਸਾਹਮਣੇ ਹੋਵੇਗਾ।

ਲੌਂਗੋਵਾਲ ਨੇ ਕਿਹਾ ਕੁੱਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਇਸ ਗੰਭੀਰ ਮੁੱਦੇ ਤੇ ਬਿਆਨਬਾਜ਼ੀ ਕਰ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਧਰ, ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ  ਜਾਂਚ ਆਰੰਭ ਦਿੱਤੀ ਗਈ ਹੈ ਤੇ ਜਾਂਚ ਤੋਂ ਬਾਅਦ ਜਲਦ ਅਸਲੀ ਤਸਵੀਰ ਸਭ ਦੇ ਸਾਹਮਣੇ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਂਚ ਰਿਪੋਰਟ ਅਕਾਲ ਤਖਤ ਸਾਹਿਬ ਵਿਖੇ ਨਹੀਂ ਸੌੰਪੀ ਜਾਂਦੀ ਉਦੋਂ ਤੱਕ ਹਰ ਇੱਕ ਸਿਆਸੀ ਅਤੇ ਧਾਰਮਿਕ ਆਗੂ ਨੂੰ ਇਸ ਮਾਮਲੇ ਤੇ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Published by: Gurwinder Singh
First published: July 22, 2020, 3:50 PM IST
ਹੋਰ ਪੜ੍ਹੋ
ਅਗਲੀ ਖ਼ਬਰ