ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਦਾ ਕਾਫ਼ਲਾ ਸ਼ਾਮ 4 ਵਜੇ ਕੁਲਗੜੀ ਪਹੁੰਚਿਆ,ਤਰਨਤਾਰਨ ਜਿਲੇ ਦਾ ਜੱਥਾ ਫਿਰੋਜ਼ਪੁਰ ਤਰਨਤਾਰਨ ਬਾਰਡਰ ਤੇ ਪੁਲਿਸ ਨੇ ਰੋਕਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨ ਮਜ਼ਦੂਰ ਜਥੇਬੰਦੀ ਦੇ ਵਿਸ਼ਾਲ ਕਾਫਲੇ ਰੈਲੀ ਵਾਲੀ ਜਗਾ ਵੱਲ ਰਵਾਨਾ ਹੋਏ।
ਆਗੂ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦਾ ਇਨਸਾਫ ਲੈਣ ਲਈ, ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ,ਦਿੱਲੀ ਪੁਲਿਸ ਸਮੇਤ ਸਾਰੇ ਰਾਜਾਂ ਵਿੱਚ ਕਿਸਾਨਾਂ ਮਜਦੂਰਾਂ ਉੱਤੇ ਪਾਏ ਕੇਸ ਵਾਪਸ ਲੈਣ ਆਦਿ ਮੰਗਾਂ ਦੀ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਜੋਂ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਕਾਫ਼ਲੇ ਨੂੰ ਰੈਲੀ ਵਾਲੀ ਜਗਾ ਤੋ ਦੂਰ ਹੀ ਪੁਲਿਸ ਪ੍ਰਸ਼ਾਸ਼ਨ ਵੱਲੋਂ ਰੋਕਿਆ ਗਿਆ ਅਤੇ ਤਰਨਤਾਰਨ ਜਿਲੇ ਦੇ ਕਾਫਲੇ ਨੂੰ ਫਿਰੋਜ਼ਪੁਰ ਤੋਂ 12 ਕਿਲੋਮੀਟਰ ਦੂਰ ਕੁੱਲਗੜ੍ਹੀ ਵਿਖੇ ਪੁਲਿਸ ਵੱਲੋ ਰੋਕਿਆ ਗਿਆ।ਆਗੂਆਂ ਨੇ ਕਿਹਾ ਕਿ ਮੋਦੀ ਦੀ ਇਸ ਰੈਲੀ ਦਾ ਸ਼ਾਂਤਮਈ ਤਰੀਕੇ ਨਾਲ਼ ਵਿਰੋਧ ਕੀਤਾ ਜਾਵੇਗਾ ਅਤੇ ਮੰਗਾਂ ਪੂਰੀਆ ਹੋਣ ਤੱਕ ਰੈਲੀ ਨਹੀਂ ਹੋਣ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Ferozepur, Kisan, Narendra modi, PM, Punjab BJP, Punjab Election 2022, Tarn taran