ਭੁਪਿੰਦਰ ਸਿੰਘ ਨਾਭਾ
ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ । ਕਿਸਾਨ ਲਗਾਤਾਰ ਦਿੱਲੀ ਬਾਰਡਰਾਂ ਵੱਲ ਕੂਚ ਕਰ ਰਹੇ ਹਨ ਜਿਸ ਦੇ ਤਹਿਤ ਨਾਭਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ਕਿਸਾਨ ਆਗੂ ਦਿੱਲੀ ਵਿਖੇ ਟ੍ਰੇਨ ਰਾਹੀਂ ਰਵਾਨਾ ਹੋਏ ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਥੇਬੰਦੀ ਆਗੂ ਤਿੰਨ ਜ਼ਿਲ੍ਹਿਆਂ ਵਿਚੋਂ ਵੱਡੀ ਗਿਣਤੀ ਵਿੱਚ ਕਿਸਾਨ ਨਾਲ ਦਿੱਲੀ ਦੀਆਂ ਬਰੂਹਾਂ ਉਤੇ ਪਹੁੰਚ ਰਹੇ ਹਨ ਜਿਸ ਵਿੱਚ ਪਟਿਆਲਾ ਜ਼ਿਲ੍ਹਾ ਫਤਹਿਗੜ੍ਹ ਜ਼ਿਲ੍ਹਾ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਸ਼ਾਮਲ ਹਨ । ਇਸ ਮੌਕੇ ਉਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਕਿਹਾ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਭਾਵੇਂ ਸਾਨੂੰ ਕਈ ਸਾਲ ਉੱਥੇ ਹੀ ਕਿਉਂ ਨਾ ਬੈਠਣਾ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ।
ਨਾਭਾ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਆਗੂਆਂ ਦੇ ਹੌਸਲੇ ਲਗਾਤਾਰ ਬੁਲੰਦ ਹਨ। ਸੈਂਕੜਿਆਂ ਦੀ ਤਦਾਦ ਵਿਚ ਕਿਸਾਨ ਆਗੂ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਅਤੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਕਿਸਾਨ ਆਗੂਆਂ ਦਾ ਇੱਕੋ ਤਰਕ ਸੀ ਕਿ ਅਸੀਂ ਆਪਣਾ ਹੱਕ ਲੈਣ ਲਈ ਲਗਾਤਾਰ ਦਿੱਲੀ ਬਾਰਡਰਾਂ ਉਤੇ ਧਰਨੇ ਦਿੰਦੇ ਰਹਾਂਗੇ ਅਤੇ ਅਸੀਂ ਪਿੱਛੇ ਨਹੀਂ ਹਟਾਂਗੇ।
ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਮੋਹਲਗੁਆਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨੂੰ ਤਿਆਗਣਾ ਪਏਗਾ, ਇੱਕ ਨਾ ਇੱਕ ਦਿਨ ਕਿਸਾਨਾਂ ਦੀਆਂ ਮੰਗਾਂ ਜ਼ਰੂਰ ਸਰਕਾਰ ਮੰਨੇਗੀ।
ਬੀਤੇ ਦਿਨ ਹਰਿਆਣਾ ਬੀਜੇਪੀ ਦੇ ਪ੍ਰਧਾਨ ਓਪੀ ਧਨਖੜ ਵੱਲੋਂ ਬਿਆਨ ਦਿੱਤਾ ਗਿਆ ਸੀ ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਵੱਲੋਂ ਇਹ ਸਮਝੌਤਾ ਨਹੀਂ ਹੋਣ ਦਿੱਤਾ ਜਾ ਰਿਹਾ ਜਦੋਂ ਕਿ ਮੋਦੀ ਸਾਰੀਆਂ ਮੰਗਾਂ ਮੰਨਣ ਨੂੰ ਤਿਆਰ ਸੀ, ਓਂਕਾਰ ਸਿੰਘ ਅਗੌਲ ਨੇ ਜਵਾਬ ਦਿੰਦੇ ਕਿਹਾ ਕਿ ਬੀਜੇਪੀ ਦੇ ਆਗੂ ਲਗਾਤਾਰ ਸ਼ਰਾਰਤਾਂ ਕਰ ਰਹੇ ਹਨ ਅਤੇ ਬੀਜੇਪੀ ਦੇ ਆਗੂ ਮੋਰਚੇ ਉਤੇ ਆ ਕੇ ਕਿਸਾਨਾਂ ਨਾਲ ਗੱਲਬਾਤ ਕਿਉਂ ਨਹੀਂ ਕਰਦੇ।
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਬੀਜੇਪੀ ਨੂੰ ਜ਼ਰੂਰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪਿੱਛੇ ਨਹੀਂ ਹਟਣਗੇ ਅਤੇ ਲਗਾਤਾਰ ਦਿੱਲੀ ਦੀਆਂ ਬਰੂਹਾਂ ਉਤੇ ਧਰਨੇ ਉਤੇ ਬੈਠੇ ਰਹਿਣਗੇ ਭਾਵੇਂ ਕਿ ਸਾਨੂੰ ਕਿੰਨੇ ਹੀ ਸਾਲ ਉਥੇ ਕਿਉਂ ਨਾ ਗੁਜ਼ਾਰਨੇ ਪੈਣ ਅਸੀਂ ਪਿੱਛੇ ਨਹੀਂ ਹਟਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kisan andolan