ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਭਕਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਇੱਕ ਵਫ਼ਦ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੀ ਅਲਾਟਮੈਂਟ, ਕਾਨੂੰਨ ਵਿਵਸਥਾ ਅਤੇ ‘ਮੁਸ਼ਤਰਕਾ ਮਲਕੀਅਤ’ ਜ਼ਮੀਨ ਦੇ ਮੁੱਦੇ ’ਤੇ ਦੁਪਹਿਰ 12 ਵਜੇ ਪੰਜਾਬ ਦੇ ਰਾਜਪਾਲ ਬਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰੇਗਾ।ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਵੀ ਵਫ਼ਦ ਦਾ ਹਿੱਸਾ ਹੋਣਗੇ।
A delegation of SAD led by S Sukhbir S Badal will meet Punjab Governor tomorrow at 12 noon on the issue of allotment of land to Haryana in Chandigarh, law & order & ‘Mushtarka Malkan’ land issue. Mr BS Bhundar, Prof PS Chandumajra & Dr DS Cheema will also be part of delegation.
— Dr Daljit S Cheema (@drcheemasad) November 25, 2022
ਤੁਹਾਨੂੰ ਦਸ ਦਈਏ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਇਲਜ਼ਾਮ ਲਾਇਆ ਸੀ ਕਿ ਉਹ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨਾਲ ਮਿਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸ ਦੇ ਕਾਨੂੰਨੀ ਅਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ।ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਇੱਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ ਦੇਣ ਦੀ ਕੇਂਦਰ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਦੀ ਇੱਕ ਇੰਚ ਥਾਂ ਵੀ ਨਾ ਤਾਂ ਹਰਿਆਣਾ ਨੂੰ ਦੇਣ ਦਿੱਤੀ ਜਾਵੇਗੀ ਅਤੇ ਨਾ ਹੀ ਇਸ ਦਾ ਵਟਾਂਦਰਾ ਕਰਨ ਦਿੱਤਾ ਜਾਵੇਗਾ ਕਿਉਂਕਿ ਸਾਰੀ ਰਾਜਧਾਨੀ ਪੰਜਾਬ ਦੀ ਹੈ।ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਤੇ ਕੱਲ੍ਹ ਪਾਰਟੀ ਦੇ ਮੁੱਖ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਸੀ। ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਤੇ ਹਰਚਰਨ ਸਿੰਘ ਬੈਂਸ ਵੀ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਸੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਉੱਚ ਪੱਧਰੀ ਵਫਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਤੇ ਉਹਨਾਂ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰ ਵੱਲੋਂ 10 ਏਕੜ ਥਾਂ ਅਲਾਟ ਕਰਨ ਦੀ ਕੀਤੀ ਮੰਗ ਰੱਦ ਕਰਨ ਦੀ ਅਪੀਲ ਕਰੇਗਾ [
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akali Dal, Haryana, Punjab, Punjab Governor, Sukhbir Badal