Home /News /punjab /

ਪਟਿਆਲਾ ਵਿਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ

ਐਸਐਸਪੀ ਦੀਪਕ ਪਾਰਿਕ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਬੰਧਤ ਪੁਲਸ ਥਾਣੇ ਨੂੰ ਦੇਣ।

ਹੋਰ ਪੜ੍ਹੋ ...
  • Share this:
    ਮਨੋਜ ਸ਼ਰਮਾ
    ਪਟਿਆਲਾ:  ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ।

    ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਰਾਰਤੀ ਅਤੇ ਮਾੜੇ ਅਨਸਰਾਂ ਉਤੇ ਨਕੇਲ ਕੱਸਣ ਲਈ ਜਿਥੇ ਵਾਹਨਾਂ ਦੀ ਹਰ ਰੋਜ਼ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢੇ ਜਾ ਰਹੇ ਹਨ।

    ਇਸ ਦੇ ਚੱਲਦਿਆਂ ਪਟਿਆਲਾ ਵਿਖੇ ਐੱਸਐੱਸਪੀ ਦੀਪਕ ਪਾਰਿਕ ਦੀ ਅਗਵਾਈ ਵਿਚ ਪੁਲਿਸ ਪਾਰਟੀ ਵੱਲੋਂ ਇਕ ਫਲੈਗ ਮਾਰਚ ਕੱਢਿਆ ਗਿਆ। ਪਟਿਆਲਾ ਦੇ ਪੁਲਿਸ ਲਾਈਨ ਤੋਂ ਸ਼ੁਰੂ ਹੋਏ ਇਸ ਫਲੈਗ ਮਾਰਚ ਵਿੱਚ ਐਸਐਸਪੀ ਦੀਪਕ ਪਾਰਿਕ ਨੇ ਖ਼ੁਦ ਸ਼ਿਰਕਤ ਕੀਤੀ, ਉਥੇ ਉਨ੍ਹਾਂ ਨਾਲ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੇ ਸਮੂਹ ਐੱਸਐੱਚਓ ਅਤੇ ਡੀਐੱਸਪੀ ਵੀ ਮੌਜੂਦ ਰਹੇ।

    ਪੁਲਿਸ ਵੱਲੋਂ ਇਸ ਫਲੈਗ ਮਾਰਚ ਰਾਹੀਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਐਸਐਸਪੀ ਦੀਪਕ ਪਾਰਿਕ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਉਨ੍ਹਾਂ ਵੱਲੋਂ ਇਹ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਸ਼ਹਿਰ ਦੇ ਲੋਕਾਂ ਵਿਚ ਕੋਈ ਵੀ ਡਰ ਭੈਅ ਨਾ ਪਾਇਆ ਜਾ ਸਕੇ।

    ਐਸਐਸਪੀ ਦੀਪਕ ਪਾਰਿਕ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਬੰਧਤ ਪੁਲਸ ਥਾਣੇ ਨੂੰ ਦੇਣ।
    Published by:Gurwinder Singh
    First published:

    Tags: Independence, Independence day

    ਅਗਲੀ ਖਬਰ