'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੀ ਵਿਆਹ ਮਗਰੋਂ ਪਹਿਲੀ ਝਲਕ ਆਈ ਸਾਹਮਣੇ। ਤਸਵੀਰ 'ਚ ਕਿਰਨਦੀਪ ਕੌਰ ਨੇ ਲਾਲ ਸੂਹੇ ਰੰਗ ਦਾ ਚੂੜਾ ਪਾਇਆ ਹੋਇਆ ਹੈ। ਤਸਵੀਰ ਉਸ ਵੇਲੇ ਦੀ ਦੱਸੀ ਜਾ ਰਹੀ ਹੈ ਜਦੋਂ ਪੁਲਿਸ ਅੰਮ੍ਰਿਤਪਾਲ ਦੇ ਘਰ ਪੁੱਛਗਿੱਛ ਕਰਨ ਗਈ ਸੀ। ਤਸਵੀਰ 'ਚ ਮਹਿਲਾ ਪੁਲਿਸ ਵੀ ਨਾਲ ਖੜ੍ਹੀ ਨਜ਼ਰ ਆ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਅੱਜ ਹੀ ਅੰਮ੍ਰਿਤਪਾਲ ਦੀ ਨਵੀਂ CCTV ਵੀਡੀਓ ਵੀ ਸਾਹਮਣੇ ਆਈ ਹੈ। ਜਿਸ 'ਚ ਉਹ ਇੱਕ ਨਵੇਂ ਹੀ ਲੁੱਕ 'ਚ ਨਜ਼ਰ ਆ ਰਿਹਾ ਹੈ। CCTV ਵੀਡੀਓ ਦਿੱਲੀ ਦੇ ਲਕਸ਼ਮੀ ਨਗਰ ਦੀ ਦੱਸੀ ਜਾ ਰਹੀ ਹੈ। CCTV 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਨੇਪਾਲ 'ਚ ਹੋਣ ਦਾ ਵੀ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਨਵੇਂ ਲੁੱਕ 'ਚ ਅੰਮ੍ਰਿਤਪਾਲ ਗਾਇਕ ਬੱਬੂ ਮਾਨ ਵਰਗੇ ਵਾਲਾਂ ਦੇ ਸਟਾਈਲ 'ਚ ਨਜ਼ਰ ਆ ਰਿਹਾ ਹੈ।
ਜਿਕਰਯੋਗ ਹੈ ਕਿ ਕਿਰਨਦੀਪ ਕੌਰ ਨੇ ਪਹਿਲੀ ਵਾਰ ਆਪਣੀ ਚੁੱਪ ਤੋੜੀ ਹੈ। ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਰਨਦੀਪ ਨੇ ਅੰਮ੍ਰਿਤਪਾਲ ਨੂੰ ਬੇਕਸੂਰ ਦੱਸਿਆ। ਕਿਰਨਦੀਪ ਨੇ ਕਿਹਾ ਕਿ ਮੈਂ 12 ਸਾਲ ਦੀ ਉਮਰ ਵਿੱਚ ਗੁਰਦੁਆਰਾ ਸਾਹਿਬ ਜਾਣਾ ਸ਼ੁਰੂ ਕਰ ਦਿੱਤਾ ਸੀ। ਮੈਂ ਅੰਮ੍ਰਿਤਪਾਲ ਨਾਲ ਕਿਸੇ ਪ੍ਰੋਗਰਾਮ ਵਿੱਚ ਨਹੀਂ ਗਈ ਤੇ ਨਾ ਹੀ ਅੰਮ੍ਰਿਤਪਾਲ ਮੈਨੂੰ ਲੈ ਕੇ ਜਾਣਾ ਚਾਹੁੰਦੇ ਸੀ। ਉਹ ਚਾਹੁੰਦੇ ਸੀ ਕਿ ਕੋਈ ਵੀ ਮੇਰੀ ਪਛਾਣ ਅੰਮ੍ਰਿਤਪਾਲ ਦੇ ਨਾਂ ਨਾਲ ਨਾ ਕਰੇ, ਤਾਂ ਜੋ ਭਵਿੱਖ ਵਿੱਚ ਕੋਈ ਸਮੱਸਿਆ ਨਾ ਆਵੇ। ਅਸੀਂ ਇਹ ਫੈਸਲਾ ਵੀ ਨਹੀਂ ਕੀਤਾ ਸੀ ਕਿ ਅਸੀਂ ਹਮੇਸ਼ਾ ਪੰਜਾਬ ਵਿੱਚ ਹੀ ਰਹਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Amritpal Singh Khalsa, Operation Amritpal