ਪੰਜਾਬ ਵਿੱਚ ਕਲਾਕਾਰਾਂ ਤੇ ਕਿਸਾਨਾਂ ਦੀ ਬਣੇਗੀ ਸਾਂਝੀ ਕਮੇਟੀ 

News18 Punjabi | News18 Punjab
Updated: September 29, 2020, 8:10 PM IST
share image
ਪੰਜਾਬ ਵਿੱਚ ਕਲਾਕਾਰਾਂ ਤੇ ਕਿਸਾਨਾਂ ਦੀ ਬਣੇਗੀ ਸਾਂਝੀ ਕਮੇਟੀ 
ਪੰਜਾਬ ਵਿੱਚ ਕਲਾਕਾਰਾਂ ਤੇ ਕਿਸਾਨਾਂ ਦੀ ਬਣੇਗੀ ਸਾਂਝੀ ਕਮੇਟੀ 

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕਲਾਕਾਰ ਭਾਈਚਾਰੇ ਨਾਲ ਸੱਦੀ ਮੀਟਿੰਗ ਵਿੱਚ ਇੱਕ ਸਾਂਝੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ, ਮੀਟਿੰਗ ਵਿੱਚ ਕਲਾਕਾਰ ਭਾਈਚਾਰੇ ਵੱਲੋਂ ਦੀਪ ਸਿੱਧੂ, ਰੁਪਿੰਦਰ ਹਾਂਡਾ, ਸਿੱਪੀ ਗਿੱੱਲ, ਜਸ ਬਾਜਵਾ, ਹਰਫ ਚੀਮਾ ਸ਼ਾਮਲ ਹੋਏ।

  • Share this:
  • Facebook share img
  • Twitter share img
  • Linkedin share img
Arshdeep Arshi

ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕਲਾਕਾਰ ਭਾਈਚਾਰੇ ਨਾਲ ਸੱਦੀ ਮੀਟਿੰਗ ਵਿੱਚ ਇੱਕ ਸਾਂਝੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ 7 ਕਲਾਕਾਰ ਹੋਣਗੇ ਅਤੇ 7 ਕਿਸਾਨ ਨੁਮਾਇੰਦੇ ਹੋਣਗੇ। ਜਲਦੀ ਹੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ।

ਮੀਟਿੰਗ ਵਿੱਚ ਕਲਾਕਾਰ ਭਾਈਚਾਰੇ ਵੱਲੋਂ ਦੀਪ ਸਿੱਧੂ, ਰੁਪਿੰਦਰ ਹਾਂਡਾ, ਸਿੱਪੀ ਗਿੱੱਲ, ਜਸ ਬਾਜਵਾ, ਹਰਫ ਚੀਮਾ ਸ਼ਾਮਲ ਹੋਏ। ਲੱਖਾ ਸਿਧਾਣਾ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਕਿਸਾਨ ਆਗੂਆਂ ਦੱਸਿਆ ਕਿ ਕਲਾਕਾਰਾਂ ਨੇ ਉਹਨਾਂ ਦੀ ਆਵਾਜ਼ ਬਣਨ ਦਾ ਵਾਅਦਾ ਕੀਤਾ ਹੈ। ਐਕਟਰ ਦੀਪ ਸਿੱਧੂ ਨੇ ਕਿਹਾ ਕਿ ਕਲਾਕਾਰਾਂ ਦੀ ਸਮਾਜ ਪ੍ਰਤੀ ਇੱਕ ਜ਼ਿੰੰਮੇਵਾਰੀ ਹੈ ਅਤੇ ਇਸੇ ਲਈ ਇੰਨੇ ਕਲਾਕਾਰ ਕਿਸਾਨ ਅੰੰਦੋਲਨ ਦਾ ਹਿੱਸਾ ਬਣ ਰਹੇ ਹਨ।

ਸਿੱਪੀ ਗਿੱਲ ਨੇ ਕਿਹਾ ਕਿ ਉਹਨਾਂ ਕੋਲ ਜੋਸ਼ ਹੈ ਪਰ ਉਹਨਾਂ ਨੂੰ ਰਾਹ ਦਿਖਾਉਣ ਲਈ ਲੀਡਰਸ਼ਿੱਪ ਦੀ ਲੋੋੜ ਹੈ। ਉਹਨਾਂ ਕਿਹਾ ਕਿ ਉਹ ਕਿਸਾਨਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣਗੇ।

ਰੁਪਿੰਦਰ ਹਾਂਡਾ ਦਾ ਕਹਿਣਾ ਸੀ ਕਿ ਪਹਿਲੀ ਵਾਰ ਸਾਰੀ ਇੰਡਸਟਰੀ ਇਕੱਠੀ ਹੈ ਅਤੇ ਕਿਸਾਨ ਸੰੰਘਰਸ਼ ਵਿੱੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇੰਡਸਟਰੀ ਵਿੱਚ ਵੀ ਤਬਦੀਲੀ ਦੇਖਣ ਨੂੰ ਮਿਲੇਗੀ।

ਕਲਾਕਾਰਾਂ ਦਾ ਕਹਿਣਾ ਸੀ ਕਿ ਉਹ ਸਾਰੇ ਜ਼ਿੰਮੀਦਾਰ ਪਰਿਵਾਰ ਵਿੱੱਚੋਂ ਆਉਂਦੇ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਇਹ ਕਾਨੂੰਨ ਕਿਸਾਨੀ ਦੇ ਹੱਕ ਵਿੱਚ ਨਹੀਂ। ਉਹਨਾਂ ਕਿਹਾ ਕਿ ਉਹ ਕਿਸਾਨਾਂ ਦੇੇ ਨਾਲ ਜੁੜ ਕੇ ਕਾਨੂੰਨ ਵਾਪਸ ਕਰਾਉਣ ਲਈ ਸੰਘਰਸ਼ ਕਰਨਗੇ।
Published by: Ashish Sharma
First published: September 29, 2020, 8:05 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading