ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪੱਤਰਕਾਰ ਨਾਲ ਕੀਤੀ ਬਦਸਲੂਕੀ ਦੇ ਤਹਿਤ ਪੰਜਾਬ ਭਰ ਦੇ ਪੱਤਰਕਾਰ ਭਾਈਚਾਰੇ ਵੱਲੋਂ ਰੋਸ ਦੇਖਣ ਨੂੰ ਮਿਲਿਆ। ਇਸ ਦੇ ਚੱਲਦਿਆਂ ਅੱਜ ਬਠਿੰਡਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਵੀ ਭਗਵੰਤ ਮਾਨ ਦੇ ਇਸ ਕਾਰਨਾਮੇ ਤਹਿਤ ਰੋਸ ਦੇਖਣ ਨੂੰ ਮਿਲਿਆ, ਜਿੱਥੇ ਬਠਿੰਡਾ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਭਗਵੰਤ ਮਾਨ ਦੀ ਫੋਟੋਆਂ ਨੂੰ ਸਾੜਿਆ ਅਤੇ ਮੁਰਦਾਬਾਦ ਦੇ ਨਾਅਰੇ ਲਾਉਂਦੇ ਹੋਏ ਇੱਕ ਮੰਗ ਪੱਤਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ।
ਇਸ ਮੰਗ ਪੱਤਰ ਵਿੱਚ ਬਠਿੰਡਾ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੰਗ ਕੀਤੀ ਕਿ ਜੋ ਤੁਹਾਡੇ ਸੰਸਦ ਵੱਲੋਂ ਬੀਤੇ ਕੱਲ੍ਹ ਵਿਖੇ ਚੰਡੀਗੜ੍ਹ ਵਿੱਚ ਬਦਸਲੂਕੀ ਕੀਤੀ ਹੈ ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਪੰਜਾਬ ਭਰ ਦੇ ਪੱਤਰਕਾਰ ਭਾਈਚਾਰੇ ਵੱਲੋਂ ਤੁਰੰਤ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਭਗਵੰਤ ਮਾਨ ਵੱਲੋਂ ਮਾਫੀ ਨਹੀਂ ਮੰਗੀ ਜਾਂਦੀ ਤਾਂ ਪੰਜਾਬ ਭਰ ਦੇ ਪੱਤਰਕਾਰਾਂ ਨੂੰ ਇਕੱਠਾ ਕਰਕੇ ਇੱਕ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

ਪੱਤਰਕਾਰਾਂ ਵੱਲੋਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਭੇਜੀ ਗਈ ਚਿੱਠੀ
ਪੂਰਾ ਮਾਮਲਾ ਦੱਸ ਦਈਏ ਤੁਹਾਨੂੰ ਕਿ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੀ ਇੱਕ ਮੀਟਿੰਗ ਚੱਲ ਰਹੀ ਸੀ। ਮੀਟਿੰਗ ਤੋਂ ਬਾਅਦ ਜਦ ਪੱਤਰਕਾਰਾਂ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ ਤਾਂ ਸਵਾਲ ਦਰ ਸਵਾਲ ਕਰਦੇ ਹੋਏ ਇੱਕ ਚੈਨਲ ਦੇ ਪੱਤਰਕਾਰ ਵੱਲੋਂ ਜਦ ਸਵਾਲ ਕੀਤਾ ਗਿਆ ਕਿ ਵਿਰੋਧੀ ਧਿਰ ਦੀ ਭੂਮਿਕਾ ਤਾਂ ਸੁਖਬੀਰ ਬਾਦਲ ਅਕਾਲੀ ਦਲ ਨਿਭਾ ਰਿਹਾ ਹੈ ਤੁਹਾਡੀ ਪਾਰਟੀ ਨਹੀਂ ਦਿਖਾਈ ਦੇ ਰਹੇ।
ਭਗਵੰਤ ਮਾਨ ਭੜਕ ਉੱਠੇ ਕਿਹਾ ਕੌਣ ਸੁਖਬੀਰ ਬਾਦਲ ਸੁਖਬੀਰ ਬਾਦਲ ਮੰਦਬੁੱਧੀ ਬੱਚਾ ਹੈ। ਭਗਵੰਤ ਮਾਨ ਨੇ ਉਲਟਾ ਕਿਹਾ ਕਿ ਬੱਸ ਕਰ ਬਹੁਤ ਹੋ ਗਏ ਤੇਰੇ ਸਵਾਲ ਹੋਰ ਕੋਈ ਪੁੱਛੇ । ਇਸ ਤੋਂ ਬਾਅਦ ਭਗਵੰਤ ਮਾਨ ਵੱਲੋਂ ਪੱਤਰਕਾਰ ਦੇ ਨਾਲ ਆਪਣੀ ਸੀਟ ਤੋਂ ਖੜ੍ਹਾ ਹੋ ਕੇ ਉਲਝਣ ਲੱਗੇ ਅਤੇ ਹੱਥੋਪਾਈ ਦੀ ਕੋਸ਼ਿਸ਼ ਕੀਤੀ। ਕੋਲ ਖੜੇ ਪੱਤਰਕਾਰਾਂ ਨੇ ਬਚਾਅ ਕੀਤਾ ।ਇਸ ਨੂੰ ਲੈ ਕੇ ਪੂਰੇ ਪੱਤਰਕਾਰ ਭਾਈਚਾਰੇ ਵੱਲੋਂ ਰੋਸ ਦਿਖਾਈ ਦਿੱਤਾ ਅਤੇ ਅੱਜ ਬਠਿੰਡਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਭਗਵੰਤ ਮਾਨ ਦੇ ਖਿਲਾਫ ਨਾਰੇਬਾਜ਼ੀ ਕਰਦੇ ਹੋਏ ਇੱਕ ਮੰਗ ਪੱਤਰ ਦਿੱਤਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਮ ਭੇਜਿਆ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।