Home /News /punjab /

'ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਥਾਪ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ'

'ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਥਾਪ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ'

ਸੁਖਦੇਵ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ

ਸੁਖਦੇਵ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ

ਸੁਖਦੇਵ ਢੀਂਡਸਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ

 • Share this:

  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਪੰਜਾਬ ਵਿੱਚ ਪਾਰਟੀ ਦੀ ਸਰਗਰਮੀਆਂ ਵਧਾਉਣ ਲਈ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆ ਗਿਆ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਸ਼ਾਮਲ ਹਨ।

  ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮਾਲਵਾ-1 ਦੀ ਮੀਟਿੰਗ ਸੰਗਰੂਰ ਵਿਖੇ ਆਉਣ ਵਾਲੀ 18 ਜੁਲਾਈ ਅਤੇ ਦੋਆਬਾ ਖੇਤਰ ਦੀ ਮੀਟਿੰਗ ਜਲੰਧਰ ਵਿਖੇ 23 ਜੁਲਾਈ ਨੂੰ ਰੱਖੀ ਗਈ ਹੈ। ਇਸ ਦੌਰਾਨ ਮੀਟਿੰਗ ਵਿੱਚ ਪਾਰਟੀ ਦੇ ਸਮੂਹ ਆਗੂ ਨੂੰ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਵੱਲੋਂ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ।

  ਆਗੂ ਨੇ ਕਿਹਾ ਕਿ ਰਾਘਵ ਚੱਢਾ ਦਿੱਲੀ ਨਾਲ ਸੰਬਧਤ ਹਨ ਤੇ ਪੰਜਾਬ ਸਰਕਾਰ ਨੇ ਉਹਨਾਂ ਨੂੰ ਸਰਕਾਰ ਵਿੱਚ ਸਲਾਹਕਾਰ ਕਮੇਟੀ ਦਾ ਚੇਅਰਮੈਨ ਥਾਪ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਸਮੂਹ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੁੱਕੇ ਗਏ ਇਸ ਕਦਮ ਨੂੰ ਸੰਵਿਧਾਨ ਦੇ ਵਿਰੁੱਧ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਰਾਘਵ ਚੱਢਾ ਦੇ ਇਸ ਅਹੁਦੇ ਤੇ ਨਿਯੁਕਤ ਹੋਣ ਨਾਲ ਇੱਕ ਗੱਲ ਸਾਫ਼ ਹੋ ਗਈ ਹੈ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੀ ਫੋਟੋ ਦਿਖਾ ਕੇ ਖੁਦ ਪੰਜਾਬ ਦੀ ਸੱਤਾ ਦੇ ਕਾਬਲ ਹੋਣਾ ਚਾਹੁੰਦਾ ਹੈ ਅਤੇ ਅਰਵਿੰਦ ਕੇਜਰੀਵਾਲ ਨੇ 4 ਮਹੀਨਿਆਂ ਵਿੱਚ ਹੀ ਆਪਣਾ ਅਸਲ ਰੂਪ ਦਿਖਾ ਦਿੱਤਾ ਹੈ।

  ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਗੈਰਜ਼ਿੰਮੇਵਾਰਨਾ ਬਿਆਨ ਦੀ ਵੀ ਨਿੰਦਾ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਪੰਜਾਬ ਵਿਧਾਨ ਸਭਾ ਅਤੇ ਹਾਈਕੋਰਟ ਨੂੰ ਚੰਡੀਗੜ੍ਹ ਦੀ ਬਜਾਏ ਨਵੀਂ ਜਗ੍ਹਾਂ ਉਸਾਰੇ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਹਦਾਇਤ ਤੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਗੈਰਜ਼ਿੰਮੇਵਾਰਨਾ ਬਿਆਨ ਹੈ ਦਿੱਤਾ ਹੈ ਪਰ ਉਹ ਸ਼ਾਇਦ ਭੁਲਦੇ ਹਨ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਉਸ ਤੇ ਪੂਰਨ ਤੌਰ ਤੇ ਪੰਜਾਬ ਦਾ ਹੱਕ ਹੈ।

  ਪਾਰਟੀ ਦੇ ਆਗੂਆਂ ਨੇ ਅੱਗੇ ਕਿਹਾ ਕਿ ਆਪ ਸਰਕਾਰ ਬੀ ਬੀ ਐਮ ਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਹੋਣ ਅਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਤੋਂ ਇਲਾਵਾ ਹੋਰਨਾਂ ਮੁੱਦਿਆਂ ਤੇ ਵੀ ਮਾਨ ਸਰਕਾਰ ਪੰਜਾਬ ਦੀ ਪੈਰਵੀਂ ਕਰਨ ਵਿੱਚ ਅਸਫ਼ਲ ਸਾਬਿਤ ਹੋਈ ਹੈ। ਇਸ ਤੋਂ ਇਲਾਵਾ ਹਾਲ ਹੀ ਵਿੱਚ ਜੈਪੂਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਹੋਈ ਨੋਰਥ ਜੋਨ ਕੋਂਸਲ ਦੀ ਬੈਂਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਗੈਰਹਾਜ਼ਰੀ ਕਾਰਨ ਪੰਜਾਬ ਦਾ ਪੱਖ ਨਾ ਰੱਖੇ ਜਾਣ ਦੀ ਨਿੰਦਾ ਕੀਤੀ । ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਵਿੱਚ ਜਾਂਚ ਤੇਜ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਕੌਮ ਨੂੰ ਜਲਦ ਇਨਸਾਫ਼ ਮਿਲ ਸਕੇ।

  ਮੀਟਿੰਗ ਵਿੱਚ ਅਕਾਲੀ ਦਲ (ਬਾਦਲ) ਦੇ ਕੌਰ ਕਮੇਟੀ ਦੇ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਲਏ ਸਟੈਂਡ ਜਿਸ ਵਿੱਚ ਅਕਾਲੀ ਦਲ ਨੂੰ ਬਾਦਲ ਮੁਕਤ ਕਰਨ ਦੇ ਦਿੱਤੇ ਗਏ ਬਿਆਨਾਂ ਦੀ ਸ਼ਲਾਘਾ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਿੱਧੂ ਮੂਸੇਵਾਲ ਕਤਲ ਮਾਮਲੇ ਵਿੱਚ ਜਾਂਚ ਤੇਜ਼ ਕਰਨ ਦੀ ਮੰਗ ਕੀਤੀ ਹੈ।

  ਅੱਜ ਹੋਈ ਮੀਟਿੰਗ ਵਿੱਚ ਜਸਟਿਸ ਨਿਰਮਲ ਸਿੰਘ(ਸੇਵਾਮੁਕਤ),ਬੀਬੀ ਪਰਮਜੀਤ ਕੌਰ ਗੁਲਸ਼ਨ, ਸ. ਰਣਜੀਤ ਸਿੰਘ ਤਲਵੰਡੀ,ਐਡਵੋਕੇਟ ਛਿੰਦਰਪਾਲ ਸਿੰਘ ਬਰਾੜ,ਸ. ਸਰਵਣ ਸਿੰਘ ਫ਼ਿਲੌਰ,ਸ. ਸੁਖਵਿੰਦਰ ਸਿੰਘ ਔਲਖ,ਸ.ਮਲਕੀਤ ਸਿੰਘ ਚੰਗਾਲ,ਸ. ਤੇਜਿੰਦਰਪਾਲ ਸਿੰਘ ਸੰਧੂ ,ਸ. ਮਨਜੀਤ ਸਿੰਘ ਭੋਮਾ,ਬੀਬੀ ਹਰਜੀਤ ਕੋਰ ਤਲਵੰਡੀ,ਸ. ਗੁਰਚਰਨਜੀਤ ਸਿੰਘ ਚੰਨੀ, ਸ. ਰਣਧੀਰ ਸਿੰਘ ਰੱਖੜਾ,ਸ. ਮਨਪ੍ਰੀਤ ਸਿੰਘ ਤਲਵੰਡੀ,ਸ. ਸੁਖਵੰਤ ਸਿੰਘ ਸਰਾਓ, ਰਾਮਪਾਲ ਸਿੰਘ ਬਹਿਣੀਵਾਲ,ਸ. ਗੁਰਿੰਦਰ ਸਿੰਘ ਬਾਜਵਾ,ਸ. ਮਨਿੰਦਰਪਾਲ ਸਿੰਘ ਬਰਾੜ,ਸ. ਮਨਜੀਤ ਸਿੰਘ ਦਸੂਹਾ ਅਤੇ ਸ. ਅਮਰਜੀਤ ਸਿੰਘ ਬੱਪੀਆਣਾ ਆਦਿ ਸੀਨੀਅਰ ਆਗੂ ਮੌਜੂਦ ਸਨ।

  Published by:Gurwinder Singh
  First published:

  Tags: Parminder dhindsa, Sukhdev singh dhindsa