• Home
 • »
 • News
 • »
 • punjab
 • »
 • A MINOR GIRL WAS GANG RAPED BY TWO MEN IN TALWANDI SABO

ਨਾਬਾਲਗ ਲੜਕੀ ਨਾਲ ਦੋ ਵਿਅਕਤੀਆਂ ਨੇ ਕੀਤਾ ਸਮੂਹਿਕ ਬਲਾਤਕਾਰ, ਪੁਲਿਸ ਵੱਲੋ ਮਾਮਲਾ ਦਰਜ

ਤਲਵੰਡੀ ਸਾਬੋ ਦੇ ਪਿੰਡ ਸੀਗੋ 'ਚ ਇੱਕ ਨਾਬਾਲਗ ਲੜਕੀ ਨਾਲ ਦੋ ਵਿਅਕਤੀਆਂ ਨਾਲ ਸਮੂਹਿਕ ਬਲਾਤਕਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਨਾਬਾਲਗ ਲੜਕੀ ਨਾਲ ਦੋ ਵਿਅਕਤੀਆਂ ਨੇ ਕੀਤਾ ਸਮੂਹਿਕ ਬਲਾਤਕਾਰ, ਪੁਲਿਸ ਵੱਲੋ ਮਾਮਲਾ ਦਰਜ

 • Share this:
  ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸੀਗੋ 'ਚ ਇੱਕ ਨਾਬਾਲਗ ਲੜਕੀ ਨਾਲ ਦੋ ਵਿਅਕਤੀਆਂ ਨਾਲ ਸਮੂਹਿਕ ਬਲਾਤਕਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਲਵੰਡੀ ਸਾਬੋ ਪੁਲਸ ਨੇ ਕਥਿਤ ਦੋਸੀਆਂ ਖਿਲਾਫ ਮਾਮਲਾ ਦਰਜ਼ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

  ਪੁਲਿਸ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਹ ਕਿਸੇ ਦੇ ਘਰੋਂ ਕਿਤਾਬ ਲੈਣ ਜਾ ਰਹੀ ਸੀ। ਰਸਤੇ ਵਿਚ ਉਸ ਨੂੰ ਇਕੱਲੀ ਦੇਖ ਕੇ ਗੁਰਨਾਮ ਸਿੰਘ ਤੇ ਗੋਰਾ ਸਿੰਘ ਨਾਮਕ ਦੋ ਵਿਅਕਤੀਆਂ ਨੇ ਉਸਨੂੰ ਗਲੀ ਵਿਚ ਘੇਰ ਕੇ ਕਿਸੇ ਇਕਾਂਤ ਜਗ੍ਹਾ 'ਤੇ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਦੋਵਾਂ ਨੇ ਪੀੜਤ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਲੜਕੀ ਦੇ ਬਿਆਨ ਉਤੇ ਤਲਵੰਡੀ ਸਾਬੋ ਪੁਲਸ ਨੇ ਕਥਿਤ ਦੋਸ਼ੀਆਂ ਵਿਰੁੱਧ ਆਈ. ਪੀ. ਸੀ. ਦੀ ਵੱਖ-ਵੱਖ ਧਾਰਾਵਾ  ਪੋਸਕੋ ਐਕਟ 2012 ਤਹਿਤ ਮਾਮਲਾ ਦਰਜ਼ ਕਰ ਦਿੱਤਾ ਹੈ।

  ਜਾਂਚ ਅਧਿਕਾਰੀ ਮਹਿਲਾ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਜਦੋ ਕਿ ਥਾਣਾ ਤਲਵੰਡੀ ਸਾਬੋ ਮੁੱਖੀ ਨਵਪ੍ਰੀਤ ਸਿੰਘ ਨੇ ਕਿਹਾ ਕਿ ਦੋਸੀਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਤੇ ਕਥਿਤ ਦੋਸੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
  Published by:Ashish Sharma
  First published: