• Home
  • »
  • News
  • »
  • punjab
  • »
  • A NUMBER OF IMPORTANT DECISIONS WERE TAKEN IN THE CABINET MEETING INCLUDING APPROVAL OF 26454 POSTS

ਕੈਬਨਿਟ ਮੀਟਿੰਗ ਵਿਚ 26454 ਅਸਾਮੀਆਂ ਨੂੰ ਮਨਜ਼ੂਰੀ ਸਣੇ ਕਈ ਅਹਿਮ ਫੈਸਲੇ ਲਏ

ਕੈਬਨਿਟ ਮੀਟਿੰਗ ਵਿਚ 26454 ਅਸਾਮੀਆਂ ਨੂੰ ਮਨਜ਼ੂਰੀ ਸਣੇ ਕਈ ਅਹਿਮ ਫੈਸਲੇ ਲਏ (ਫਾਇਲ ਫੋਟੋ)

  • Share this:
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਕੈਬਨਿਟ ਨੇ ਘਰ ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਨਾਲ 1.54 ਕਰੋੜ ਲੋਕਾਂ ਨੂੰ ਰਾਹਤ ਮਿਲੇਗੀ।

    ਇਹ ਸਕੀਮ ਪਹਿਲੀ ਅਕਤੂਬਰ ਤੋਂ ਅਮਲ ਵਿਚ ਆ ਜਾਵੇਗੀ। ਇਸ ਨਾਲ ਸਰਕਾਰੀ ਖਜ਼ਾਨੇ ’ਤੇ 670 ਕਰੋੜ ਦਾ ਬੋਝ ਪਵੇਗਾ। ਇਸ ਸਕੀਮ ਤਹਿਤ ਲਾਭਪਾਤਰੀ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਕਣਕ ਪਿਸਾ ਕੇ ਘਰ ਪਹੁੰਚਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

    ਅੱਜ ਪੰਜਾਬ ਵਜ਼ਾਰਤ ਵੱਲੋਂ ਲਏ ਵੱਡੇ ਫੈਸਲੇ...

    ਵੱਖ-ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ

    ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ

    ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)

    ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
    38.08 ਕਰੋੜ- ਕਿਸਾਨਾਂ ਲਈ
    03.81 ਕਰੋੜ- ਖੇਤ ਮਜ਼ਦੂਰਾਂ ਲਈ

    ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ 'ਚ ਜਮ੍ਹਾਂ ਹੋ ਸਕੇਗੀ ਫੀਸ

    ਕੈਬਨਿਟ ਮੀਟਿੰਗ ਵਿਚ ਲਏ ਫੈਸਲਿਆਂ ਦੇ ਵੇਰਵੇ
    Published by:Gurwinder Singh
    First published: