ਬਠਿੰਡਾ ਡੱਬਵਾਲੀ ਰੋਡ ਉਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਕਿਸਾਨ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਬਠਿੰਡਾ ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਐਕਵਾਇਰ ਕੀਤੀ ਜਾ ਰਹੀ ਜਮੀਨ ਦਾ ਘੱਟ ਮੁਆਵਜ਼ਾ ਦੇਣ ਉਤੇ ਵਿਰੋਧ ਕੀਤਾ ਜਾ ਰਿਹਾ ਸੀ।
ਕਿਸਾਨਾਂ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਪ੍ਰਤੀ ਏਕੜ ਦੇ ਰਹੀ ਹੈ। ਕਿਸਾਨਾਂ ਨੇ ਇਸ ਤੋਂ ਸਾਫ ਇਨਕਾਰ ਕਰਦੇ ਹੋਏ ਸੰਘਰਸ਼ ਦਾ ਰਾਹ ਫੜ ਲਿਆ ਹੈ।
ਸੜਕ ਬਣਾਉਣ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਗੇਡ ਤੋੜਨ ਦੀ ਕੋਸ਼ਿਸ਼ ਕੀਤੀ। ਕਿਸਾਨ ਆਪਣੇ ਟਰੈਕਟਰਾਂ ਨਾਲ ਜਿਵੇਂ ਹੀ ਅੱਗੇ ਵਧੇ ਪੁਲਿਸ ਨਾਲ ਹੱਥੋਪਾਈ ਹੋ ਗਈ।
ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ 'ਤੇ ਧਰਨਾ ਦੇ ਰਹੇ ਹਨ। ਕਿਸਾਨਾਂ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Punjab farmers