Home /News /punjab /

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰਾਂ 'ਚ ਸਥਿਤ ਦਫ਼ਤਰਾਂ ਦਾ ਅਚਨਚੇਤ ਦੌਰਾ

ਮੰਤਰੀ ਨੇ ਦਫ਼ਤਰਾਂ ਦੇ ਮੁਲਾਜ਼ਮਾਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਬਿਨਾਂ ਕਿਸੇ ਦਬਾਅ ਦੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾਵਾਂ ਨੂੰ ਲੋਕ ਹਿੱਤ ਵਿੱਚ ਯਕੀਨੀ ਬਣਾਇਆ ਜਾਵੇ।

  • Share this:
    ਚੰਡੀਗੜ੍ਹ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫ਼ਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਸਰਕਲ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਡਵੀਜ਼ਨ ਦਫ਼ਤਰਾਂ ਵਿੱਚ ਜਾ ਕੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਮੰਡਲ ਦਫ਼ਤਰਾਂ ਦੇ ਪੱਤਰ ਵਿਹਾਰ, ਲੇਖਾ ਅਤੇ ਡਰਾਇੰਗ ਸ਼ਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਇਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਦਫ਼ਤਰੀ ਕੰਮ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਵੀ ਕੀਤੀ। ਹਰਭਜਨ ਸਿੰਘ ਈ.ਟੀ.ਓ. ਉਨ੍ਹਾਂ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਵੀ ਦੌਰਾ ਕੀਤਾ।

    ਮੰਤਰੀ ਨੇ ਦਫ਼ਤਰਾਂ ਦੇ ਮੁਲਾਜ਼ਮਾਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਬਿਨਾਂ ਕਿਸੇ ਦਬਾਅ ਦੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾਵਾਂ ਨੂੰ ਲੋਕ ਹਿੱਤ ਵਿੱਚ ਯਕੀਨੀ ਬਣਾਇਆ ਜਾਵੇ।

    ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
    Published by:Ashish Sharma
    First published:

    Tags: AAP Punjab, Harbhajan Singh ETO, Punjab government

    ਅਗਲੀ ਖਬਰ