ਜਲੰਧਰ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਜਲੰਧਰ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਮਹਿਲਾ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਕਿਰਨਜੀਤ ਸਿੰਘ ਤੇਜਾ ਡੀਸੀਪੀ ਇਨਵੇਸਟੀਗੇਸ਼ਨ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਏਸੀਪੀ ਸਬ-ਡਵੀਜ਼ਨ-5 ਕੰਟੋਨਮੈਂਟ ਜਲੰਧਰ ਰਵਿੰਦਰ ਸਿੰਘ ਦੀ ਹਾਜ਼ਰੀ ਵਿਚ ਕਸਬਾ ਜੰਡਿਆਲਾ ਮੰਜਕੀ ਦੇ ਪਤੀ ਧੁਨੀ ਕੀ ਮਕਾਨ ਨੰਬਰ 507 ਵਿਚ ਛਾਪੇਮਾਰੀ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਫ਼ਰਾਰ ਹੋ ਗਿਆ ਅਤੇ ਸਬ-ਇੰਸਪੈਕਟਰ ਮਨਪ੍ਰਰੀਤ ਕੌਰ ਵੱਲੋਂ ਘਰ ਵਿਚ ਮੌਜੂਦ ਮਹਿਲਾ ਦੀ ਤਲਾਸ਼ੀ ਲੈਣ ਦੌਰਾਨ ਅਟੈਚੀ ਵਿਚੋਂ 2400 ਪਾਬੰਦੀਸ਼ੁਦਾ ਨਸ਼ੀਲੀਆਂ ਗੋਲ਼ੀਆਂ ਤੇ 4500 ਟਰਾਮਾਡੋਲ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ।
ਜਲੰਧਰ : ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਬਰਾਮਦ
ਪੁਲਿਸ ਵੱਲੋਂ ਪ੍ਰਵੀਨ ਅਖ਼ਤਰ ਪੁੱਤਰੀ ਅਖ਼ਤਰ ਹੁਸੈਨ ਅਤੇ ਮੁਹੰਮਦ ਸਲੀਮ ਅਖ਼ਤਰ ਪੁੱਤਰ ਅਖ਼ਤਰ ਹੁਸੈਨ ਦੋਵੇਂ ਵਾਸੀ ਜੰਡਿਆਲਾ ਮੰਜਕੀ ਥਾਣਾ ਸਦਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਛਾਪੇਮਾਰੀ ਦੌਰਾਨ ਮੌਕੇ 'ਤੇ ਕਾਬੂ ਕੀਤੀ ਗਈ ਪ੍ਰਵੀਨ ਅਖ਼ਤਰ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ ਅਤੇ ਮੌਕੇ ਤੋਂ ਫ਼ਰਾਰ ਹੋਏ ਮੁਹੰਮਦ ਸਲੀਮ ਅਖ਼ਤਰ ਦੀ ਭਾਲ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।