
ਜਲੰਧਰ ਵਿੱਚ ਇਕ ਔਰਤ ਨੂੰ ਹੈਰੋਇਨ ਸਣੇ ਕਾਬੂ ਕੀਤਾ
ਜਲੰਧਰ ਦੇ ਥਾਣਾ ਨੰਬਰ ਦੋ ਦੀ ਪੁਲਿਸ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸੰਗਤ ਸਿੰਘ ਨਗਰ ਵਿਚ ਸਥਿਤ ਇਕ ਘਰ 'ਚ ਛਾਪੇਮਾਰੀ ਕਰ ਕੇ ਉਥੋਂ ਇਕ ਔਰਤ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਵਰਕਸ਼ਾਪ ਚੌਕ ਲਾਗੇ ਨਾਕੇਬੰਦੀ ਕੀਤੀ ਹੋਈ ਸੀ ਕਿ ਮੁਖ਼ਬਰ ਖ਼ਾਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਸੰਗਤ ਸਿੰਘ ਨਗਰ ਵਿਚ ਰਹਿਣ ਵਾਲੀ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਤੇ ਖੁਦ ਵੀ ਨਸ਼ੇ ਦੀ ਆਦੀ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੇ ਹੋਏ ਘਰ ਵਿਚ ਜਦ ਛਾਪੇਮਾਰੀ ਕੀਤੀ ਤਾਂ ਪੂਨਮ ਨੇ ਆਪਣਾ ਛੋਟਾ ਪਰਸ ਕਿਸੇ ਚੀਜ਼ ਦੇ ਪਿੱਛੇ ਸੁੱਟ ਦਿੱਤਾ, ਜਦ ਪੁਲਿਸ ਪਾਰਟੀ ਨੇ ਉਸ ਪਰਸ ਨੂੰ ਚੁੱਕ ਕੇ ਤਲਾਸ਼ੀ ਲਈ ਤਾਂ ਉਸ ਵਿਚ ਚਾਰ ਗ੍ਰਾਮ ਹੈਰੋਇਨ ਮਿਲੀ। ਇਸ 'ਤੇ ਪੂਨਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ।
ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਫੜੀ ਗਈ ਮਹਿਲਾ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।