
ਮ੍ਰਿਤਕ ਨੌਜਵਾਨ ਦੀ ਤਸਵੀਰ ਨੂੰ ਉਸਦੀ ਬੇਟੀ ਨੇ ਹੱਥ ਵਿੱਚ ਫੜੀ ਹੋਈ ਹੈ।
ਅੰਮ੍ਰਿਤਸਰ : ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੇ ਮਾਮਲੇ ਨਿੱਤ ਸਾਹਮਣੇ ਆ ਰਹੇ ਹਨ। ਪੰਜਾਬ 'ਚ ਨਸ਼ਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ, ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਫਤਿਹਪੁਰ 'ਚ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪਿੰਡ ਰੋਡੀਵਾਲ ਵਿੱਚ ਰਹਿਣ ਵਾਲੇ ਨੌਜਵਾਨ ਦੀ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਮੁਤਾਬਕ ਉਸ ਦਾ ਲੜਕਾ ਬਿਹਾਰ ਦੇ ਪਟਨਾ ਸਾਹਿਬ ‘ਚ ਕੰਮ ਕਰਦਾ ਸੀ ਅਤੇ ਬੀਤੇ ਦਿਨ ਘਰ ਵਾਪਸ ਆਇਆ ਸੀ। ਇਸ ਤੋਂ ਬਾਅਦ ਉਹ ਨਸ਼ਾ ਕਰਨ ਚਲਾ ਗਿਆ। ਫੇਰ ਉਸਦੀ ਮੌਤ ਦੀ ਖ਼ਬਰ ਸਾਹਮਣੇ ਆਈ। ਮ੍ਰਿਤਕ ਦਾ ਨਾਮ ਸਮਸ਼ੇਰ ਸਿੰਘ ਹੈ। ਉਸਦੇ ਵਿਆਹਿਆ ਹੋਇਆ ਸੀ ਅਤੇ ਉਸਦੇ ਬੱਚੇ ਵੀ ਹਨ।
ਸ਼ਮਸ਼ੇਰ ਦੀ ਮਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਇਲਾਕੇ 'ਚ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ, ਜਿਸ ਕਾਰਨ ਅੱਜ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਹੋ ਗਿਆ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।