ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ਦੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਕੈਨੇਡਾ ਦੇ ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦਰਅਸਲ ਬੀਤੇ ਦਿਨੀਂ ਦੀਪਇੰਦਰ ਵਿਨੀਪੈਗ 'ਚ ਗੱਡੀ ਰਾਹੀਂ ਕਿਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਸੜਕ 'ਤੇ ਬਰਫ਼ ਅਤੇ ਧੁੰਦ ਪਈ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ।ਗੱਡੀ ਦਾ ਸੰਤੁਲਨ ਵਿੱਗੜਨ ਦੇ ਨਾਲ ਉਸ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ । ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੀਪਇੰਦਰ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜ਼ਖ਼ਮੀ ਹਾਲਤ 'ਚ ਦੀਪਇੰਦਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਪਰ ਹਸਪਤਾਲ ਦੇ ਵਿੱਚ ਇਲਾਜ਼ ਦੇ ਦੌਰਾਨ ਦੀਪਇੰਦਰ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਦੀਪਇੰਦਰ ਦਾ ਵਿਆਹ ਤਕਰੀਬਨ 2 ਸਾਲ ਪਹਿਲਾਂ ਹੀ ਹੋਇਆ ਸੀ । ਜਿਸ ਤੋਂ ਬਾਅਦ ਉਹ ਕੁਝ ਹੀ ਮਹੀਨੇ ਪਹਿਲਾਂ ਪੀ.ਆਰ. ਹੋਣ ਤੋਂ ਬਾਅਦ ਕੈਨੇਡਾ ਗਿਆ ਸੀ ।ਦੀਪਇੰਦਰ ਦੀ ਮੌਤ ਹੋਣ ਦੇ ਨਾਲ ਉਸ ਦੇ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ ਅਤੇ ਉਸ ਦੇ ਪਿੰਡ ਵਿੱਚ ਵੀ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।