ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਸਮੁੰਦਰ 'ਚ ਡੁੱਬਣ ਕਾਰਨ ਹੋਈ ਮੌਤ

ਇਸ ਘਟਨਾ ਦੀ ਖਬਰ ਤੋਂ ਬਾਅਦ ਮਾਂ ਤੇ ਭੈਣ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹਨਾ ਨੇ ਬੜੀ ਮੁਸ਼ਕਿਲ ਦੇ ਨਾਲ ਕਰਜ਼ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ।

ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਸਮੁੰਦਰ 'ਚ ਡੁੱਬਣ ਕਾਰਨ ਹੋਈ ਮੌਤ

ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ 'ਚ ਸਮੁੰਦਰ 'ਚ ਡੁੱਬਣ ਕਾਰਨ ਹੋਈ ਮੌਤ

 • Share this:
  ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। 19 ਸਾਲਾ ਜਸ਼ਨਦੀਪ ਲੋਕਡਾਉਨ ਤੋਂ ਕੁਝ ਦਿਨ ਪਹਿਲਾਂ ਹੀ ਸੱਟਡੀ ਵੀਜ਼ੇ  'ਤੇ ਕਨੇਡਾ ਗਿਆ ਸੀ। ਪਰਿਵਾਰ ਵਾਲਿਆਂ ਦੇ ਮੁਤਾਬਿਕ ਉਹਨਾ ਨੂੰ ਦੱਸਿਆ ਗਿਆ ਹੈ ਕਿ ਓਹ ਸਮੁੰਦਰ ਕਿਨਾਰੇ ਬੈਂਚ ਉੱਪਰ ਬੈਠਾ ਹੋਇਆ ਸੀ ਕਿ ਅਚਾਨਕ ਬੈਂਚ ਟੁੱਟ ਗਿਆ ਤੇ ਜਸ਼ਨਦੀਪ ਸਮੁੰਦਰ ਵਿੱਚ ਡਿੱਗ ਗਿਆ। ਜਿਸ ਕਾਰਨ ਉਸਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਵੀ ਦੁਬਈ ਦੇ ਵਿੱਚ ਹੈ। ਘਰ ਦੇ ਵਿੱਚ ਉਸਦੀ ਮਾਂ ਅਤੇ ਭੈਣ ਹੀ ਰਹਿੰਦੇ ਹਨ।

  ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ

  ਇਸ ਘਟਨਾ ਦੀ ਖਬਰ ਤੋਂ ਬਾਅਦ ਮਾਂ ਤੇ ਭੈਣ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹਨਾ ਨੇ ਬੜੀ ਮੁਸ਼ਕਿਲ ਦੇ ਨਾਲ ਕਰਜ਼ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਉਹਨਾਂ ਨੇ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਹੋਰ ਸੰਸਥਾਵਾਂ ਨੂੰ ਗੁਹਾਰ ਲਗਾਈ ਹੈ ਕਿ ਓਹਨਾ ਦੇ ਬੇਟੇ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਆਖਰੀ ਵਾਰ ਆਪਣੇ ਬੇਟੇ ਦਾ ਮੁੰਹ ਦੇਖ ਸਕਣ।
  Published by:Sukhwinder Singh
  First published: