ਪਿੰਡ ਆਲਮਾਂ ਦੇ ਨੌਜਵਾਨ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

News18 Punjabi | News18 Punjab
Updated: May 7, 2021, 9:11 PM IST
share image
ਪਿੰਡ ਆਲਮਾਂ ਦੇ ਨੌਜਵਾਨ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਮ੍ਰਿਤਕ ਦੀ ਫਾਈਲ ਫੋਟੋ

  • Share this:
  • Facebook share img
  • Twitter share img
  • Linkedin share img
bishamber bittu
ਸੁਨਹਿਰਾ ਪਵਿੱਖ ਬਣਾਉਣ ਲਈ ਵਿਦੇਸ਼ ਵਿੱਚ ਗਏ ਗੁਰਦਾਸਪੁਰ ਦੇ ਪਿੰਡ ਆਲਮਾਂ ਦੇ 33 ਸਾਲਾਂ ਦੇ ਨੌਜਵਾਨ ਜਰਨੈਲ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਿੱਚ ਇਹ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲਹੈ। ਮ੍ਰਿਤਕ ਦੀ ਮਾਂ ਅਤੇ ਪਤਨੀ ਨੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਅਤੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੂੰ ਮ੍ਰਿਤਕ ਦੀ ਲਾਸ਼ ਜਲਦ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਸੁਖਵੰਤ ਕੌਰ ਅਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਲ 2016 ਵਿਚ ਅਮਰੀਕਾ ਰੁਜ਼ਗਾਰ ਲਈ ਗਿਆ ਸੀ। ਜਿਥੇ ਉਹ ਕੈਲੇਫੋਰਨੀਆ ਸਟੇਟ ਵਿੱਚ ਟਰੱਕ ਚਲਾ ਕੇ ਆਪਣਾ ਰੁਜ਼ਗਾਰ ਤੋਰ ਕੇ ਪਰਿਵਾਰ ਨੂੰ ਪਾਲ ਰਿਹਾ ਸੀ। ਪਰ 2 ਦਿਨ ਪਹਿਲਾਂ ਜਰਨੈਲ ਸਿੰਘ ਦੀ ਫਰਾਂਸਿਸਕੋ ਕੋਲ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਤਾ ਪਤਨੀ ਅਤੇ ਪਿੰਡ ਵਾਸੀਆਂ ਨੇ ਰਾਜ ਸਭਾ ਮੈਂਬਰ  ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੰਨੀ ਦਿਓਲ ਕੋਲੋਂ ਮੰਗ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਦਖਲ ਨਾਲ ਅਮਰੀਕਾ ਵਿਚ ਪਈ ਹੋਈ ਜਰਨੈਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਭਿਜਵਾਉਣ ਦਾ ਪ੍ਰਬੰਧ ਕਰਵਾਉਣ । ਜਰਨੈਲ ਸਿੰਘ ਦੀ ਮੌਤ ਨਾਲ ਪਿੰਡ ਆਲ੍ਮਾ ਅਤੇ ਨੇੜਲੇ ਪਿੰਡਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Published by: Ashish Sharma
First published: May 7, 2021, 9:09 PM IST
ਹੋਰ ਪੜ੍ਹੋ
ਅਗਲੀ ਖ਼ਬਰ