• Home
 • »
 • News
 • »
 • punjab
 • »
 • A YOUNG MAN JUMPED INTO THE NARWANA BRANCH CANAL IN RAJPURA

ਘਰੇਲੂ ਕਲੇਸ਼ ਤੋਂ ਦੁਖੀ ਨੌਜਵਾਨ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ

ਘਰੇਲੂ ਕਲੇਸ਼ ਤੋਂ ਦੁਖੀ ਨੌਜਵਾਨ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ (ਫਾਇਲ ਫੋਟੋ)

 • Share this:
  ਅਮਰਜੀਤ ਪੰਨੂ
  ਘਰੇਲੂ ਕਲੇਸ਼ ਕਾਰਨ ਪਿੰਡ ਲਾਲ ਮਾਜਰਾ ਦੇ ਨੌਜਵਾਨ ਨੇ ਰਾਜਪੁਰਾ ਦੇ ਨਾਲ ਲੱਗਦੀ ਨਰਵਾਣਾ ਬਰਾਂਚ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਰਾਜਪੁਰਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ।

  ਮ੍ਰਿਤਕ ਦੇ ਪਿਤਾ ਦੇ ਬਿਆਨ ਉਤੇ ਨੌਜਵਾਨ ਦੇ ਸੱਸ-ਸਹੁਰੇ, ਸਾਲੇ ਅਤੇ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਮਾਤਾ ਜੋਗਿੰਦਰ ਕੌਰ ਨੇ ਸਿਵਲ ਹਸਪਤਾਲ ਰਾਜਪੁਰਾ ਵਿੱਚ ਦੱਸਿਆ ਕਿ ਉਸ ਦੇ ਲੜਕੇ ਦੀ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਜਾਂਦੀ ਸੀ ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।

  ਮ੍ਰਿਤਕ ਭਜਨ ਸਿੰਘ ਲਾਲ ਮਾਜਰਾ ਦੇ ਭਰਾ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਵਿਆਹ ਇੱਕ ਸਾਲ ਪਹਿਲਾਂ ਚੋਰੀ ਪਿੰਡ ਹੋਇਆ ਸੀ। ਰੋਜ਼ਾਨਾ ਹੀ ਘਰ ਵਿੱਚ ਕਲੇਸ਼ ਰਹਿੰਦਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਨਹਿਰ ਵਿਚ ਛਾਲ ਮਾਰੀ ਹੈ। ਅਸੀਂ ਸਰਕਾਰ ਤੋਂ ਮੰਗ ਕਰਦੇ ਹਨ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

  ਜਗਦੀਸ਼ ਕੌਰ ਮ੍ਰਿਤਕ ਦੀ ਭਰਜਾਈ ਨੇ ਦੱਸਿਆ ਕਿ ਉਸ ਦੇ ਦਿਓਰ ਨਾਲ ਅਕਸਰ ਉਸ ਦੀ ਘਰਵਾਲੀ ਲੜਦੀ ਰਹਿੰਦੀ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਨਹਿਰ ਵਿੱਚ ਛਾਲ ਮਾਰੀ ਹੈ ।

  ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਅਕਸਰ ਹੀ ਉਸ ਦੇ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਜਾਂਦੀ ਸੀ। ਸਾਡੀ ਸਰਕਾਰ ਨੂੰ ਅਪੀਲ ਹੈ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

  ਥਾਣਾ ਖੇੜੀ ਗੰਡਿਆਂ ਦੇ ਮੁੱਖ ਅਫਸਰ ਕਿਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਜਨ ਸਿੰਘ ਪਿੰਡ ਲਾਲ ਮਾਜਰਾ ਦੀ ਲਾਸ਼ ਨਰਵਾਣਾ ਬਰਾਂਚ ਨਹਿਰ ਵਿੱਚੋਂ ਮਿਲੀ ਹੈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਦੇ ਬਿਆਨਾਂ ਉਤੇ  ਸੱਸ-ਸਹੁਰਾ, ਸਾਲਾ  ਅਤੇ ਪਤਨੀ ਦੇ ਖਿਲਾਫ਼  ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।
  Published by:Gurwinder Singh
  First published: