ਭੁਪਿੰਦਰ ਨਾਭਾ
ਨਾਭਾ : ਪੰਜਾਬ ਵਿੱਚ ਦਿਨੋਂ ਦਿਨ ਸੜਕੀ ਹਾਦਸੇ ਵਧਦੇ ਹੀ ਜਾ ਰਹੇ ਹਨ ਅਤੇ ਹੁਣ ਇਹ ਸੜਕਾ ਖੂਨੀ ਸੜਕਾਂ ਨਾਲ ਜਾਣੀਆਂ ਜਾਂਦੀਆਂ ਹਨ। ਆਏ ਦਿਨ ਸੜਕੀ ਹਾਦਸਿਆਂ ਵਿੱਚ ਅਨੇਕਾਂ ਹੀ ਕੀਮਤੀ ਜਾਨਾਂ ਜਾ ਰਹੀਆਂ ਹਨ। ਹੁਣ ਨਾਭਾ ਵਿਖੇ ਇਕ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਚਾਲਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਚਾਲਕ ਗੁਰਧਿਆਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਅਤੇ ਉਸਦਾ ਨਾਲ ਦਾ ਸਾਥੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ।
ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਨਾਭਾ ਪਟਿਆਲਾ ਰੋਡ ਜਾਮ ਕਰ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਸੀਸੀਟੀਵੀ ਕੈਮਰੇ ਵਿੱਚ ਕੈਦ ਤਸਵੀਰਾਂ ਵਿੱਚ ਦੋ ਨੌਜਵਾਨ ਮੋਟਰਸਾਈਕਲ ਤੇ ਜਾ ਰਹੇ ਹਨ ਅਤੇ ਅਚਾਨਕ ਇੱਕ ਪ੍ਰਾਈਵੇਟ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਗੁਰਧਿਆਨ ਸਿੰਘ ਉਮਰ 21 ਸਾਲ ਜੋ ਕਿ ਭੇਡਪੁਰਾ ਦਾ ਰਹਿਣ ਵਾਲਾ ਸੀ ਉਸ ਦੀ ਮੌਕੇ ਤੇ ਮੌਤ ਹੋ ਗਈ।
ਮ੍ਰਿਤਕ ਗੁਰਧਿਆਨ ਸਿੰਘ ਇਲੈਕਟ੍ਰੀਸ਼ਨ ਦੀ ਦੁਕਾਨ ਤੇ ਕੰਮ ਕਰਦਾ ਸੀ ਅਤੇ ਉਸਦਾ ਨਾਲ ਦਾ ਸਾਥੀ ਵੀ ਬੁਰੀ ਤਰ੍ਹਾਂ ਫੱਟੜ ਹੋ ਗਿਆ। ਮ੍ਰਿਤਕ ਗੁਰਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਉਂਦਿਆਂ ਕਿਹਾ ਅਸੀਂ ਕਈ ਘੰਟੇ ਹਸਪਤਾਲ ਵਿੱਚ ਬੈਠ ਰਹੇ ਪਰ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦਾ ਬਿਆਨ ਲਿਖਣ ਲਈ ਨਹੀਂ ਆਈ ਜਿਸ ਕਰਕੇ ਸਾਨੂੰ ਮਜਬੂਰਨ ਸਾਨੂੰ ਧਰਨਾ ਲਗਾਉਣਾ ਪਿਆ ਰਿਹਾ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਡਿਊਟੀ ਤੇ ਗਏ ਹੋਏ ਸੀ ਅਤੇ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰ ਬਿਆਨ ਲਿਖਵਾਉਣਗੇ ਉਸਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰ ਨੇ ਕਿਹਾ ਕਿ ਗੁਰਧਿਆਨ ਸਿੰਘ ਜਿਸ ਦੀ ਉਮਰ 21 ਸਾਲ ਹੈ ਉਹ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ ਅਤੇ ਇਕ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਗੁਰਧਿਆਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਅਤੇ ਉਸਦਾ ਨਾਲ ਦਾ ਸਾਥੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ ਅਸੀਂ ਮੰਗ ਕਰਦੇ ਹਾਂ ਕਿ ਬੱਸ ਚਾਲਕ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਸੀਂ ਉਦੋਂ ਤਕ ਧਰਨਾ ਇਸੇ ਤਰ੍ਹਾਂ ਜਾਰੀ ਰੱਖਾਂਗੇ।
ਇਸ ਮੌਕੇ ਤੇ ਥਾਣਾ ਕੋਤਵਾਲੀ ਦੇ ਐਸਐਚਓ ਬਲਜੀਤ ਸਿੰਘ ਨੇ ਕਿਹਾ ਕਿ ਅਸੀਂ ਬਾਹਰ ਡਿਊਟੀ ਤੇ ਗਏ ਹੋਏ ਸੀ ਅਤੇ ਸਾਨੂੰ ਹੁਣ ਪਤਾ ਲੱਗਾ ਅਤੇ ਅਸੀਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾ ਰਹੇ ਹਾਂ ਕਿ ਤੁਸੀਂ ਬਿਆਨ ਲਿਖਵਾਓ ਉਸ ਦੇ ਆਧਾਰ ਤੇ ਹੀ ਕਾਰਵਾਈ ਕੀਤੀ ਜਾਵੇਗੀ । ਇਹ ਜੋ ਹਾਦਸਾ ਵਾਪਰਿਆ ਹੈ ਇਹ ਪ੍ਰਾਈਵੇਟ ਬੱਸ ਚਾਲਕ ਦੇ ਨਾਲ ਵਾਪਰੇ ਹੈ ਅਤੇ ਅਸੀਂ ਛੇਤੀ ਹੀ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਲਵਾਂਗੇ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nabha, Road accident