• Home
  • »
  • News
  • »
  • punjab
  • »
  • A YOUNG MAN WAS SHOT DEAD IN CHOHLA SAHIB WHILE PRESIDING OVER THE COLLEGE

ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹੋਈ ਮੌਤ

ਹਮਲਾਵਰ ਗੋਲੀਆਂ ਚਲਾਉਂਦੇ ਗੱਡੀਆਂ ਵਿੱਚ ਮੌਕੇ ਤੋਂ ਫ਼ਰਾਰ, ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ

ਮ੍ਰਿਤਕ ਦੀ ਫਾਇਲ ਫੋਟੋ

ਮ੍ਰਿਤਕ ਦੀ ਫਾਇਲ ਫੋਟੋ

  • Share this:
    SIDHARTH ARORA

    ਤਰਨ ਤਾਰਨ ਦੇ  ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਹੋ ਗਏ ਅਤੇ ਗੋਲੀਆਂ ਚੱਲੀਆਂ ਗੋਲੀ ਲਗਨ ਨਾਲ ਇਕ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਜਖਮੀ ਹੈ ਜਿਸ ਨੂੰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਕਾਲਜ ਦੀ ਪ੍ਰਧਾਨਗੀ ਗਈ ਨੂੰ ਲੈਕੇ ਚੱਲੀਆਂ ਸਨ।

    ਚਸ਼ਮਦੀਦਾਂ ਮੁਤਾਬਿਕ 15 ਤੋਂ 20 ਗੱਡੀਆਂ ਵਿਚ ਸਵਾਰ ਹੋ ਕੇ ਨੌਜਵਾਨ ਇੱਥੇ ਆਏ ਅਤੇ ਦੂਸਰੇ ਪਾਸੇ ਪਹਿਲਾਂ ਤੋਂ ਮੌਜੂਦ ਬਹੁਤ ਸਾਰੇ ਨੌਜਵਾਨਾਂ ਨੂੰ ਵੇਖਦਿਆਂ ਹੋਇਆਂ ਆਪਸ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰੀ ਘਟਨਾ ਉਠੇਰ ਲਗੇ ਸੀਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ ਗੋਲੀ ਲੱਗਣ ਨਾਲ ਮਰਤਕ ਦੀ ਪਛਾਣ ਸਰਵਨ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਫੜਣ ਦੇ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਹੈ।
    Published by:Ashish Sharma
    First published: