ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵਨਿਯੁਕਤ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ਕਰਦੇ ਰਹੇ ਅਤੇ ਰਾਤ ਕਰੀਬ 9 ਵਜੇ ਉਹ ਆਪਣੇ ਘਰ ਪਰਤੇ ਸਨ।
ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਮੌਜੂਦ ਸਨ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜਾ ਖੜਕਾਉਣ ’ਤੇ ਵੀ ਨਾ ਖੋਲ੍ਹਿਆ।
ਪਤਨੀ ਵੱਲੋਂ ਖਿੜਕੀ ਵਿਚੋਂ ਦੇਖਿਆ ਤਾਂ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Suicide, Suicides