
ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ ਆਮ ਆਦਮੀ ਪਾਰਟੀ: ਸੂਤਰ (ਫਾਇਲ ਫੋਟੋ)
ਆਮ ਆਦਮੀ ਪਾਰਟੀ, ਪੰਜਾਬ ਤੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।
ਪੰਜਾਬ ਵਿੱਚ ਰਾਜ ਸਭਾ ਦੀਆਂ ਦੋ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ। ਦੋਵੇਂ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਤਕਰੀਬਨ ਤੈਅ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੀਚੇਵਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਪ੍ਰਸਤਾਵ ਰੱਖਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।