2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ਬਲਜਿੰਦਰ ਕੌਰ

News18 Punjabi | News18 Punjab
Updated: July 5, 2021, 3:05 PM IST
share image
2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ਬਲਜਿੰਦਰ ਕੌਰ
2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ: ਬਲਜਿੰਦਰ ਕੌਰ

  • Share this:
  • Facebook share img
  • Twitter share img
  • Linkedin share img
2022 ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸ ਦੇ ਚੱਲਦੇ ਅੱਜ ਆਮ ਆਦਮੀ ਪਾਰਟੀ ਨੇ ਆਪਣੇ ਮਲੋਟ ਦਫ਼ਤਰ ਦਾ ਉਦਘਾਟਨ ਹਲਕਾ ਤਲਵੰਡੀ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਕੀਤਾ ਅਤੇ 2022 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।

2022 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਰਿਜ਼ਰਵ ਹਲਕਾ ਮਲੋਟ ਤੋਂ ਆਪਣੇ ਉਮੀਦਵਾਰ ਦੇ ਨਾਮ ਗੁਪਤ ਰੱਖਣ ਦੇ ਬਾਵਜੂਦ ਵੀ ਅੱਜ ਮਲੋਟ ਵਿਖੇ ਪਾਰਟੀ ਦੇ ਦਫਤਰ ਦਾ ਉਦਘਾਟਨ ਹਲਕਾ ਤਲਵੰਡੀ ਤੋਂ ਪਾਰਟੀ ਦੇ ਵਿਧਾਇਕਾ ਬਲਜਿੰਦਰ ਕੌਰ ਵਲੋਂ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ਪਾਰਟੀ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਬਿਲਕੁਲ ਤੈਅ ਹੈ।

ਉਨ੍ਹਾਂ ਪ੍ਰੈਸ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਅਕਾਲੀਆਂ ਨੇ 10 ਸਾਲ ਲੋਕਾਂ ਨੂੰ ਲੁੱਟਿਆ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾ ਲਈ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਅੱਜ ਬਿਜਲੀ ਨੂੰ ਲੈ ਕੇ ਹਰ ਵਰਗ ਦੁਖੀ ਹੈ। ਲੋਕਾਂ ਨੂੰ ਵੱਡੇ ਵੱਡੇ ਬਿੱਲ ਆ ਰਹੇ ਹਨ ਪਰ ਬਿਜਲੀ ਨਹੀਂ। ਇਸ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਬਿਜਲੀ ਦੇ ਪੈਂਡਿੰਗ ਬਿਲ ਮੁਆਫ ਕੀਤੇ ਜਾਣਗੇ। ਮਾਈਨਿੰਗ ਮਾਫੀਆ ਬਾਰੇ ਪੁੱਛੇਜਾਣ ਉਤੇ ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀਆਂ ਨੇ ਅਜਿਹਾ ਸਭ ਕੁੱਝ ਕੀਤਾ, ਹੁਣ ਕਾਂਗਰਸ ਨੇ ਆਪਣੇ ਰਾਜਕਾਲ ਦੌਰਾਨ ਇਹ ਸਭ ਇਨਬਿਨ ਕੀਤਾ।
Published by: Gurwinder Singh
First published: July 5, 2021, 3:05 PM IST
ਹੋਰ ਪੜ੍ਹੋ
ਅਗਲੀ ਖ਼ਬਰ