
( ਫਾਈਲ ਫੋਟੋ)
ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਵੀ ਹੋਰਨਾਂ ਰਵਾਇਤੀ ਪਾਰਟੀਆਂ ਵਾਂਗ ਹੀ ਕੰਮ ਕਰਨ ਲੱਗੀ ਹੋਈ ਹੈ, ਜਿਸ ਵੱਲੋਂ ਟਿਕਟਾਂ ਵੇਚੀਆਂ ਜਾ ਰਹੀਆਂ ਹਨ ਅਤੇ ਅਪਰਾਧਿਕ ਵਿਅਕਤੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਜਲਦੀ ਹੀ ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰੇਗਾ।
ਉਨ੍ਹਾਂ ਦੱਸਿਆ ਕਿ ਮੋਰਚੇ ਨੇ ਚੋਣ ਕਮਿਸ਼ਨ ਨੂੰ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਦਿੱਤਾ ਹੈ ਅਤੇ ਚੋਣ ਕਮਿਸ਼ਨ ਤੋਂ 117 ਸੀਟਾਂ ’ਤੇ ਉਮੀਦਵਾਰਾਂ ਨੂੰ ਇਕੋ ਚੋਣ ਨਿਸ਼ਾਨ ਦੇਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਯੁਕਤ ਸਮਾਜ ਮੋਰਚੇ ਅਤੇ ਰਵਾਇਤੀ ਪਾਰਟੀਆਂ ਵਿਚਕਾਰ ਟੱਕਰ ਹੋਵੇਗੀ, ਜਿਸ ’ਚ ਲੋਕ ਮੋਰਚੇ ਦਾ ਸਾਥ ਦੇਣਗੇ।
ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਸੁਰੱਖਿਆ ਖਾਮੀਆਂ ਦੇ ਨਾਂ ’ਤੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜੋ ਕਿ ਗਲਤ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।