Home /News /punjab /

ਭਦੌੜ ਤੇ ਪਟਿਆਲਾ ਸ਼ਹਿਰੀ ਤੋਂ ਸੀਐੱ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਨਿਕਲੇ ਆਪ ਉਮੀਦਵਾਰ..

ਭਦੌੜ ਤੇ ਪਟਿਆਲਾ ਸ਼ਹਿਰੀ ਤੋਂ ਸੀਐੱ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਨਿਕਲੇ ਆਪ ਉਮੀਦਵਾਰ..

ਭਦੌੜ ਤੇ ਪਟਿਆਲਾ ਸ਼ਹਿਰੀ ਤੋਂ ਸੀਐੱ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਨਿਕਲੇ ਆਪ ਉਮੀਦਵਾਰ..

ਭਦੌੜ ਤੇ ਪਟਿਆਲਾ ਸ਼ਹਿਰੀ ਤੋਂ ਸੀਐੱ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਨਿਕਲੇ ਆਪ ਉਮੀਦਵਾਰ..

ਪੰਜਾਬ ਵਿਧਾਨ ਸਭਾ ਚੋਣ ਨਤੀਜੇ 2022 : ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ 'ਆਪ' ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 7800 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ : ਅੱਜ ਸਵੇਰੇ ਅੱਠ ਵਜੇ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਨਤੀਜਿਆਂ ਦੇ ਰੁਝਾਨ ਸ਼ੁਰੂ ਹੋ ਚੁੱਕੇ ਹਨ। ਪੰਜਾਬ ਵਿੱਚ ਆਪ ਪਹਿਲੇ ਤੇ ਦੂਜੇ ਤੇ ਕਾਂਗਰਸ ਤੇ ਤੀਜੇ ਉੱਤੇ ਅਕਾਲੀ ਦਲ ਚੱਲ ਰਹੀ ਹੈ। ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ 'ਆਪ' ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 7800 ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ। ਇੰਨਾ ਹੀ ਨਹੀਂ ਪਹਿਲੀ ਸੀਟ ਚਮਕੌਰ ਸਾਹਿਬ ਤੋਂ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਚੱਲ ਰਹੇ ਹਨ। ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਹਨ, ਜੋਕਿ ਅਕਾਲੀ ਦਲ ਦੇ ਹਰਮੋਹਨ ਸਿੰਘ ਅਤੇ ਚਰਨਜੀਤ ਸਿੰਘ ‘ਆਪ’ ਦੇ ਉਮੀਦਵਾਰ ਨੂੰ ਟੱਕਰ ਦੇ ਰਹੇ ਹਨ।

    Punjab Election Results 2022 Live Updates: AAP 89 ਸੀਟਾਂ 'ਤੇ ਅੱਗੇ, ਪੰਜਾਬ ਸਿਆਸਤ ਦੇ ਮੋਢੀਆਂ ਨੂੰ ਸਾਫ਼ ਕਰਦੈ ਦਿਖ ਰਿਹੈ ਝਾੜੂ

    ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਰੁਝਾਨ ਦੌਰਾਨ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲੋਂ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਗੇ ਚੱਲ ਰਹੇ ਹਨ। ਪੰਜਾਬ ਦੇ ਰੁਝਾਨਾਂ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ। ਤਾਜ਼ਾ ਰੁਝਾਨਾਂ ਮੁਤਾਬਕ ਪੰਜਾਬ 'ਚ 'ਆਪ' 52 ਸੀਟਾਂ 'ਤੇ ਅੱਗੇ ਹੈ, ਜਦਕਿ ਕਾਂਗਰਸ 8 ਸੀਟਾਂ 'ਤੇ ਅੱਗੇ ਹੈ। ਅਕਾਲੀ ਦਲ 5 ਸੀਟਾਂ 'ਤੇ ਅਤੇ ਭਾਜਪਾ 2 ਸੀਟਾਂ 'ਤੇ ਅੱਗੇ ਹੈ।

    Published by:Sukhwinder Singh
    First published:

    Tags: AAP Punjab, Assembly Election Results, Captain Amarinder Singh, Charanjit Singh Channi, Punjab Congress, Punjab Election Results 2022