‘ਆਪ’ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ

News18 Punjabi | News18 Punjab
Updated: November 22, 2020, 5:49 PM IST
share image
‘ਆਪ’ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ
ਮਾਈਨਿੰਗ ਮਾਫ਼ੀਆ ਤੇ ਆਪ ਨੇ ਘੇਰੇ ਕੈਪਟਨ 

  • Share this:
  • Facebook share img
  • Twitter share img
  • Linkedin share img
ROHIT BANSAL

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਰਟਰ ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਰਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖਤਮ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਉੱਤਰ ਭਾਰਤ ਦਾ ਇਕ ਪ੍ਰਮੁੱਖ ਵਿਦਿਅਕ ਸੰਸਥਾਨ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਾਲਜ ਇਸ ਦੇ ਅਧੀਨ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ੍ਹ ਵਿਚ ਸਥਾਪਿਤ ਅਦਾਰੇ ਉੱਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ। ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਵੀ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ। ‘ਆਪ’ ਆਗੂਆਂ  ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ਵਿੱਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ। ਜਿਨ੍ਹਾਂ ਵਿੱਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕਿ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ ਪ੍ਰੰਤੂ ਉਨ੍ਹਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ। ਸੰਧਵਾਂ ਅਤੇ ਰੋੜੀ ਨੇ ਕਿਹਾ ਕਿ ਇਸ ਸਮੇਂ ਵੀ 3 ਦਰਜਨ ਦੇ ਕਰੀਬ ਸੈਨੇਟ ਮੈਂਬਰ ਕੁੱਲਪਤੀ (ਉਪ ਰਾਸ਼ਟਰਪਤੀ) ਵਲੋਂ ਨਾਮਜ਼ਦ ਕੀਤੇ ਜਾਂਦੇ ਹਨ। ਜਿਸ ਨਾਲ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਹੀ ਇੱਥੇ ਸ਼ਮੂਲੀਅਤ ਹੈ। ਅਜਿਹੇ ਹਾਲਾਤ ਵਿੱਚ ਸੈਨੇਟ ਨੂੰ ਭੰਗ ਕਰਕੇ ਨਵਾਂ ਬੋਰਡ ਬਣਾਉਣਾ ਰਾਜਾ ਦੇ ਅਧਿਕਾਰਾਂ ਤੇ ਇਕ ਹੋਰ ਵੱਡਾ ਡਾਕਾ ਹੈ। ਉਨ੍ਹਾਂ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਇਸ ਸਮੇਂ ਉਪ-ਕੁਲਪਤੀ ਦੇ ਕਾਰਜਾਂ ਤੇ ਨਜ਼ਰ ਰੱਖਦੀ ਹੈ ਅਤੇ ਉਹ ਆਪ ਮੁਹਾਰੇ ਕਾਰਜ ਕਰਨ ਤੋਂ ਗੁਰੇਜ ਕਰਦਾ ਹੈ ਪਰੰਤੂ ਸੈਨੇਟ ਦੀ ਅਣਹੋਦ ਵਿੱਚ ਅਜਿਹਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਕੇਂਦਰ ਆਪਣੀ ਖ਼ਾਸ ਸੋਚ ਨਾਲ ਸਬੰਧਤ ਲੋਕਾਂ ਨੂੰ ਨਾਮਜ਼ਦ ਕਰ ਕੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਫਿਰਕੂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਜਾ ਰਿਹਾ ਜੋ ਕਿ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Published by: Gurwinder Singh
First published: November 22, 2020, 5:49 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading