Naresh Sethi
ਫ਼ਰੀਦਕੋਟ ਵਿੱਚ ਆਮ ਆਦਮੀ ਪਾਰਟੀ (AAP) ਦੇ ਯੂਥ ਢਾਂਚੇ 'ਚ ਵਿਸਥਾਰ ਕਰਦੇ ਹੋਏ ਕਈ ਨੌਜਵਾਨ ਵਰਕਰਾਂ ਨੂੰ ਅਹਿਮ ਅਹੁਦੇ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਆਪ ਦੇ ਜ਼ਿਲ੍ਹਾ ਇੰਚਾਰਜ ਅਤੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ ਵੱਲੋਂ ਅੱਜ ਯੂਥ ਵਿੰਗ ਦੀ ਚੋਣ ਕੀਤੀ ਗਈ ਅਤੇ ਇਸ ਮੌਕੇ ਨੌਜਵਾਨਾਂ ਨੂੰ ਦਿੱਤੇ ਅਹਿਮ ਅਹੁਦਿਆਂ ਦੀ ਲਿਸਟ ਜਾਰੀ ਕੀਤੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਲਈ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਨੌਜਵਾਨਾਂ ਨੂੰ ਅੱਜ ਯੂਥ ਵਿੰਗ ਦਾ ਵਿਸਥਾਰ ਕਰਦੇ ਹੋਏ ਕਈ ਵੱਡੀਆਂ ਜਿੰਮੇਦਾਰੀਆਂ ਸੌਂਪੀਆਂ ਗਈਆਂ ਹਨ। ਨਾਲ ਹੀ ਉਨ੍ਹਾਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾ ਯੂਥ ਨੂੰ ਆਪਣੇ ਫਾਇਦੇ ਲਈ ਇਸਤੇਮਾਲ ਕੀਤਾ ਹੈ ਪਰ ਆਮ ਆਦਮੀ ਪਾਰਟੀ ਯੂਥ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਵੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਚ ਯੂਥ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਣਗੇ ਅਤੇ ਸਰਕਾਰੀ ਨੌਕਰੀਆਂ ਵਿੱਚ ਖਾਲੀ ਅਸਾਮੀਆਂ ਨੂੰ ਪੂਰਾ ਕੀਤਾ ਜਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਜਰੀਵਾਲ ਨੇ ਦਿੱਲੀ ਵਿੱਚ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਆਪ ਦੀ ਸਰਕਾਰ ਬਣਨ 'ਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਜ਼ਿਲ੍ਹਾ ਇੰਚਾਰਜ਼ ਗੁਰਦਿੱਤ ਸਿੰਘ ਵੱਲੋਂ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਜਿਸ ਵਿੱਚ ਉਮਰ ਦਰਾਜ਼ ਨੇਤਾ ਹਲੇ ਵੀ ਕੁਰਸੀ ਦੀ ਝਾਕ ਵਿੱਚ ਰਹਿੰਦੇ ਹਨ ਪਰ ਆਮ ਆਦਮੀ ਪਾਰਟੀ ਨੌਜਵਾਨਾਂ ਹੱਥ ਵੱਡੀ ਜਿੰਮੇਦਾਰੀ ਸੌਂਪ ਰਹੀ ਹੈ ਕਿਉੱਕਿ ਅੱਜਕਲ ਦੇ ਪੜੇ ਲਿਖੇ ਨੌਜਵਾਨ ਆਪਣੀ ਕਾਬਲੀਅਤ ਦੇ ਸਿਰ 'ਤੇ ਪਾਰਟੀ ਨੂੰ ਬਹੁਤ ਅੱਗੇ ਲੈ ਕੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Bhagwant Mann, Faridkot, Youth