• Home
 • »
 • News
 • »
 • punjab
 • »
 • AAP GAVE CAPTAIN THE TITLE OF NO 1 BREACH OF PROMISE AND ANTI DALIT AWARD

'ਆਪ' ਵੱਲੋਂ ਕੈਪਟਨ ਨੂੰ ਨੰਬਰ-1 ਵਾਅਦਾ-ਖ਼ਿਲਾਫ਼ੀ ਅਤੇ ਦਲਿਤ ਵਿਰੋਧੀ ਦਾ ਖ਼ਿਤਾਬ

'ਆਪ' ਵੱਲੋਂ ਕੈਪਟਨ ਨੂੰ ਨੰਬਰ-1 ਵਾਅਦਾ-ਖ਼ਿਲਾਫ਼ੀ ਅਤੇ ਦਲਿਤ ਵਿਰੋਧੀ ਦਾ ਦਿੱਤਾ ਖ਼ਿਤਾਬ

 • Share this:
  ROHIT BANSAL

  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ-1 ਵਾਅਦਾ-ਖ਼ਿਲਾਫ਼ੀ ਅਤੇ ਦਲਿਤ ਵਿਰੋਧੀ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਹੁਣ ਫੇਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਕੇ ਵੋਟ ਬੈਂਕ ਦੀ ਗੰਦੀ ਰਾਜਨੀਤੀ ਕਰਦੇ ਹੋਏ ਇੱਕ ਨਵੀਂ 'ਪੋਸਟ ਮੈਟ੍ਰਿਕ ਸਕਾਲਰਸ਼ਿਪ' ਸਕੀਮ ਦਾ ਐਲਾਨ ਕਰ ਦਿੱਤਾ ਹੈ।

  ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਦੇ ਹੱਕਾਂ ਦੇ ਰਾਖੇ ਬਣਨ ਦੀ ਕੋਸ਼ਿਸ਼ ਕਰ ਰਹੇ ਹਨ, ਪਰੰਤੂ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਭੁੱਲ ਗਏ ਹਨ ਕਿ ਅਜੇ ਵੀ ਪੰਜਾਬ ਦੇ ਦਲਿਤ ਵਰਗਾਂ ਸਮੇਤ ਹਰ ਵਰਗ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਤੁਸੀਂ (ਕੈਪਟਨ ਅਮਰਿੰਦਰ ਸਿੰਘ) ਨੇ ਹੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਂਦੇ ਹੋਏ 'ਕਲੀਨ ਚਿੱਟ' ਦੇ ਦਿੱਤੀ ਸੀ, ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਆ ਗਿਆ ਹੈ।

  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦਲਿਤ ਵਿਦਿਆਰਥੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦਿਆਂ ਇਹ ਬਿਆਨ ਦੇ ਰਹੇ ਹਨ ਕਿ ਕੇਂਦਰ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਸਕੀਮ ਨੂੰ ਬੰਦ ਕਰ ਦਿੱਤਾ ਹੈ, ਜਦਕਿ ਸਚਾਈ ਇਹ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਪੰਜਾਬ ਸਰਕਾਰ ਨੂੰ ਦਿੱਤਾ ਸੀ, ਪਰੰਤੂ ਘੋਟਾਲੇਬਾਜ ਕਾਂਗਰਸ ਦੀ ਪੰਜਾਬ ਸਰਕਾਰ ਨੇ ਉਸ ਪੈਸੇ ਨੂੰ ਆਪਣੇ ਨਿੱਜੀ ਕਾਰਜਾਂ ਲਈ ਇਸਤੇਮਾਲ ਕਰ ਲਿਆ। ਜਦੋਂ ਤੋਂ ਸੂਬੇ ਵਿਚ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਉਸ ਸਮੇਂ ਤੋਂ ਹੀ ਦਲਿਤ ਵਿਦਿਆਰਥੀ ਦੁੱਖ ਭੋਗ ਰਹੇ ਹਨ।

  ਕਾਂਗਰਸ ਦੇ ਰਾਜ ਕਾਲ ਦੌਰਾਨ ਦਲਿਤ ਵਿਦਿਆਰਥੀਆਂ ਦੇ ਕਾਲਜਾਂ ਵਿਚ ਦਾਖ਼ਲਿਆਂ ਦੀ ਸੰਖਿਆ ਘੱਟ ਕੇ 1.50 ਲੱਖ ਰਹਿ ਗਈ ਹੈ। ਪਹਿਲਾਂ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ 3.3 ਲੱਖ ਦਲਿਤ ਵਿਦਿਆਰਥੀ ਪੜ੍ਹਦੇ ਸਨ, ਜਿਨ੍ਹਾਂ ਦੀ ਹੁਣ ਸੰਖਿਆ ਘੱਟ ਕੇ 1.80 ਲੱਖ ਰਹਿ ਗਈ ਹੈ, ਜੋ ਕਿ ਪੰਜਾਬ ਲਈ ਬਹੁਤ ਹੀ ਮੰਦਭਾਗੀ ਗੱਲ ਹੈ।
  ਅਮਨ ਅਰੋੜਾ ਨੇ ਕਿਹਾ ਕਿ ਸੱਤਾ ਦੇ ਲਾਲਚੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਸਮੇਂ ਆਪਣੇ ਚੋਣ ਮੈਨੀਫੈਸਟੋ ਵਿਚ ਦਲਿਤਾਂ ਨਾਲ ਤਿੰਨ ਵਾਅਦੇ ਕੀਤੇ ਸਨ ਕਿ ਦਲਿਤ ਵਰਗ ਦੇ ਬਜ਼ੁਰਗਾਂ ਨੂੰ  2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ, ਦੂਸਰਾ ਵਾਅਦਾ ਦਲਿਤ ਵਰਗ ਦੀਆਂ ਧੀਆਂ ਨੂੰ 51,000 ਰੁਪਏ ਸ਼ਗਨ ਸਕੀਮ ਦਿੱਤੀ ਜਾਵੇਗੀ, ਤੀਸਰਾ ਵਾਅਦਾ ਸੀ ਕਿ ਦਲਿਤ ਵਰਗ ਨੂੰ ਪੰਜ ਮਰਲੇ ਪਲਾਟ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰੇ ਨਹੀਂ ਹੋਇਆ।

  ਕੈਪਟਨ ਅਮਰਿੰਦਰ ਨੇ ਇਨ੍ਹਾਂ ਵਾਅਦਿਆਂ ਸਮੇਤ ਹੋਰ ਵੀ ਅਣਗਿਣਤ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਪਰ ਵਾਅਦਿਆਂ ਨੂੰ ਪੂਰਾ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ-ਖ਼ਿਲਾਫ਼ੀ ਦੇ ਮਾਮਲੇ ਵਿਚ ਨੰਬਰ-1 ਦਾ ਖ਼ਿਤਾਬ ਜ਼ਰੂਰ ਹਾਸਲ ਕਰ ਲਿਆ ਹੈ।

  ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਅਮਰਿੰਦਰ 2022 ਨਜ਼ਦੀਕ ਆਉਂਦੇ ਵੇਖ 2017 ਦੀ ਤਰਾਂ ਵੋਟ ਬੈਂਕ ਦੀ ਗੰਦੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਕੈਪਟਨ ਨੇ ਬੀਤੇ ਦਿਨ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਡੇਢ ਸਾਲਾਂ ਵਿਚ 1 ਲੱਖ ਨੌਕਰੀਆਂ ਦੇਣਗੇ। ਮੈਂ (ਬੁੱਧ ਰਾਮ) ਕੈਪਟਨ ਸਾਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ''ਕੈਪਟਨ ਸਾਬ! ਤੁਸੀਂ 1 ਲੱਖ ਨੌਕਰੀਆਂ ਦੇਣ ਦਾ ਐਲਾਨ ਤਾਂ ਕਰ ਦਿੱਤਾ ਪਰੰਤੂ ਇਹ ਨੌਕਰੀਆਂ ਕਿਹੜੇ ਵਿਭਾਗਾਂ ਵਿਚ ਦੇਵੋਂਗੇ?, ਤੁਸੀਂ ਤਾਂ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਲਈ ਜਲ ਸਰੋਤ ਵਿਭਾਗ, ਪੀਐਸਪੀਸੀਐਲ ਅਤੇ ਖੇਤੀਬਾੜੀ ਵਿਭਾਗ ਸਮੇਤ ਅਨੇਕਾਂ ਵਿਭਾਗਾਂ ਵਿਚ ਨੌਕਰੀਆਂ ਦੇਣੀਆਂ ਬੰਦ ਕਰ ਦਿੱਤੀਆਂ ਹਨ। ਕੈਪਟਨ ਸਾਬ! ਤੁਸੀਂ ਘਰ-ਘਰ ਨੌਕਰੀ ਨਹੀਂ ਘਰ-ਘਰ ਬੇਰੁਜ਼ਗਾਰੀ ਵੰਡ ਰਹੇ ਹੋ।
  Published by:Gurwinder Singh
  First published: