Home /News /punjab /

ਆਪ ਸਰਕਾਰ ਨੇ ਮੂੰਗੀ ਦੀ ਖਰੀਦ 'ਤੇ ਮੁਆਵਜ਼ੇ ਦਾ ਐਲਾਨ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ : ਬਲਕਾਰ ਸਿੱਧੂ

ਆਪ ਸਰਕਾਰ ਨੇ ਮੂੰਗੀ ਦੀ ਖਰੀਦ 'ਤੇ ਮੁਆਵਜ਼ੇ ਦਾ ਐਲਾਨ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ : ਬਲਕਾਰ ਸਿੱਧੂ

 • Share this:
  Omesh Singla

  ਭਗਤਾ ਭਾਈ ਕਾ: ਪੰਜਾਬ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਆਪ ਸਰਕਾਰ ਨੇ ਮੂੰਗੀ ਦੀ ਫ਼ਸਲ 'ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਪੰਜਾਬ ਦੇ ਕਿਸਾਨਾਂ ਨੇ ਭਰਪੂਰ ਹੁੰਗਾਰਾ ਦਿੰਦਿਆਂ ਵੱਡੀ ਪੱਧਰ 'ਤੇ ਮੂੰਗੀ ਦੀ ਫ਼ਸਲ ਦੀ ਬਿਜਾਈ ਕੀਤੀ ਤੇ ਪੰਜਾਬ ਵਿੱਚ ਇਸ ਵਾਰ ਮੂੰਗੀ ਦੀ ਬੰਪਰ ਫ਼ਸਲ ਹੋਈ।

  ਹੁਣ ਖ਼ਰੀਦ ਨੂੰ ਲੈ ਕੇ ਆ ਰਹੀਆਂ ਕੁਝ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੂੰਗੀ ਦੀ ਖਰੀਦ 'ਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

  ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਤੈਅ ਐਮਐਸਪੀ ਤੋਂ ਘੱਟ ਰੇਟ ਪ੍ਰਾਈਵੇਟ ਮੰਡੀ ਵਿੱਚ  ਖ਼ਰੀਦੀ ਤਾਂ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ 1000 ਰੁਪਏ ਦਾ ਮੁਆਵਜ਼ਾ ਦੇਵੇਗੀ। ਆਪ ਸਰਕਾਰ ਦੇ ਇਸ ਐਲਾਨ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹ ਗਏ ਤੇ ਜਿਨ੍ਹਾਂ ਕਿਸਾਨਾਂ ਨੂੰ ਆਪਣੀ ਫ਼ਸਲ ਤੈਅ ਐਮਐਸਪੀ ਤੋਂ ਘੱਟ ਵਿਕਣ ਨਾਲ ਆਰਥਿਕ ਨੁਕਸਾਨ ਹੋਣਾ ਸੀ, ਉਹਨਾਂ ਨੂੰ ਵੱਡੀ ਰਾਹਤ ਮਿਲੇਗੀ।

  ਉਨ੍ਹਾਂ ਕਿਹਾ ਕਿ ਹੁਣ ਆਰਥਿਕ ਨੁਕਸਾਨ ਵੀ ਨਹੀਂ ਹੋਵੇਗਾ ਤੇ ਉਹਨਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਵੀ ਨਹੀਂ ਆਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਦੀ ਸਮੱਸਿਆ ਨੂੰ ਇੰਨਾ ਛੇਤੀ ਸਮਝਿਆਂ ਤੇ ਤੁਰਤ ਮੁਆਵਜ਼ੇ ਦਾ ਐਲਾਨ ਕੀਤਾ। ਪੰਜਾਬ ਵਿੱਚ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਨੇ, ਉਹਨਾਂ ਨੇ ਕਿਸਾਨਾਂ ਹਮੇਸ਼ਾ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ।

  ਆਪ ਸਰਕਾਰ ਪੰਜਾਬ ਦੇ ਵਾਤਾਵਰਣ, ਪਾਣੀ ਤੇ ਧਰਤੀ ਨੂੰ ਬਚਾਉਣ ਦੇ ਉਪਰਾਲੇ ਕਰ ਰਹੀ ਹੈ। ਇਸੇ ਲਈ ਰਵਾਇਤੀ ਫ਼ਸਲਾਂ ਤੋਂ ਕਿਸਾਨਾਂ ਨੂੰ ਕੱਢਣ ਲਈ ਅਤੇ ਘੱਟ ਪਾਣੀ ਦੀ ਵਰਤੋਂ ਨਾਲ ਹੋਣ ਵਾਲੀਆਂ ਫ਼ਸਲਾਂ ਬੀਜਣ ਲਈ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਜਾ ਰਹੀ ਹੈ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
  Published by:Gurwinder Singh
  First published:

  Tags: Aam Aadmi Party, AAP Punjab, Punjab government

  ਅਗਲੀ ਖਬਰ