• Home
 • »
 • News
 • »
 • punjab
 • »
 • AAP HARPAL CHEEMA SAYS CONGRESS GOVT TRANSFERS DGP TO COVER UP ITS FAILURES

ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ DGP ਦਾ ਤਬਾਦਲਾ ਕੀਤੈ: ਹਰਪਾਲ ਸਿੰਘ ਚੀਮਾ

ਚੰਨੀ ਸਾਬ੍ਹ ਨੂੰ ਧਰਨੇ ਤੇ ਬੈਠੇ ਵਿਦਿਆਰਥੀ ਜਾਂ ਟੈਂਕੀਆਂ ਤੇ ਚੜ੍ਹੇ ਹੋਏ ਬੇਰੁਜ਼ਗਾਰ ਅਧਿਆਪਕ ਨਜ਼ਰ ਨਹੀਂ ਆਉਂਦੇ ਸਗੋਂ ਭੰਗੜੇ ਪਾਉਣ ਨੂੰ ਉਹ ਪਹਿਲ ਦੇ ਆਧਾਰ ਤੇ ਤਰਜੀਹ ਦੇ ਰਹੇ ਹਨ।

ਕਾਂਗਰਸ ਸਰਕਾਰ ਨੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ DGP ਦਾ ਤਬਾਦਲਾ ਕੀਤੈ: ਹਰਪਾਲ ਸਿੰਘ ਚੀਮਾ

 • Share this:
  Bhupinder singh

  ਨਾਭਾ ਵਿਖੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਵੱਲੋਂ ਚੰਨੀ ਸਰਕਾਰ, ਕੈਪਟਨ ਅਮਰਿੰਦਰ ਸਿੰਘ, ਬੀਜੇਪੀ, ਅਕਾਲੀ ਦਲ ਤੇ ਸ਼ਬਦੀ ਹਮਲੇ ਕੀਤੇ। ਡਾ ਚੀਮਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਸਭ ਤੋਂ ਘਟੀਆ ਮੁੱਖ ਮੰਤਰੀ ਹੈ । ਪੰਜਾਬ ਡੀਜੀਪੀ ਦੀ ਨਿਯੁਕਤੀ ਅਤੇ ਹੋਰ ਵੱਡੇ ਅਧਿਕਾਰੀਆਂ ਦੇ ਫੇਰਬਦਲ ਤੇ ਸਰਕਾਰ ਤੇ ਤੰਜ ਕੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਅੱਜ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਤ ਹੋ ਰਹੀ ਹੈ ਕਿਉਂ ਜੋ ਇਹ ਪੰਜਾਬ ਦੀ ਕਾਂਗਰਸ ਸਰਕਾਰ ਆਪਣੀਆਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਡੀਜੀਪੀ ਦਾ ਤਬਾਦਲਾ ਕੀਤਾ। ਕਾਂਗਰਸ ਸਰਕਾਰ ਵੱਲੋਂ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਕੀਤਾ ਜਾ ਰਿਹਾ ਹੈ।

  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਧਰਮ ਦੇ ਨਾਂ ਉਤੇ ਰਾਜਨੀਤੀ ਕਰਦੀਆਂ ਹਨ ਜਦੋਂ ਕਿ ਧਰਮ ਪ੍ਰਤੀ ਇਨ੍ਹਾਂ ਦਾ ਕੋਈ ਵੀ ਸਤਿਕਾਰ ਨਹੀਂ ਹੈ ਕਿਉਂ ਜੋ ਪਹਿਲਾਂ ਅਕਾਲੀ ਸਰਕਾਰ ਸਮੇਂ ਵੀ ਬੇਅਦਬੀਆਂ ਹੁੰਦੀਆਂ ਰਹੀਆਂ ਨੇ ਤੇ ਹੁਣ ਕਾਂਗਰਸ ਸਰਕਾਰ ਵੱਲੋਂ ਵੀ ਬੇ-ਅਦਬੀਆਂ ਨੂੰ ਕੋਈ ਠੱਲ੍ਹ ਨਹੀਂ ਪਾਈ ਗਈ।

  ਐਡਵੋਕੇਟ ਚੀਮਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਵੱਲੋਂ ਕੋਈ ਵੀ ਡਰੱਗਜ਼ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ ਗਈ ਹੁਣ ਤਾਂ ਸਿਰਫ਼ 10 ਦਿਨ ਦੀ ਕਾਂਗਰਸ ਦੀ ਸਰਕਾਰ ਰਹੀ ਰਹਿ ਗਈ ਹੈ ਇਸ ਕਰਕੇ ਹੁਣ ਇਸ ਕਾਂਗਰਸ ਸਰਕਾਰ ਤੋਂ ਕੁਝ ਨਹੀਂ ਹੋਣ ਵਾਲਾ। ਸੂਬੇ 'ਚ ਚੱਲ ਰਹੇ ਮਾਫ਼ੀਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਜਿਵੇਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਚੱਲ ਰਿਹਾ ਸੀ ਉਹੀ ਹਾਲ ਹੁਣ ਚੰਨੀ ਸਰਕਾਰ ਦੀ ਰਾਜ ਵਿਚ ਹੋ ਰਿਹਾ ਹੈ। ਕਾਂਗਰਸ ਪਾਰਟੀ ਦੀ ਅੰਦਰੂਨੀ ਫੁੱਟ ਤੇ ਤੰਜ ਕੱਸਦਿਆਂ ਤੰਜ ਐਡਵੋਕੇਟ ਚੀਮਾ ਨੇ ਕਿਹਾ ਕਿ ਇਨ੍ਹਾਂ ਕਾਂਗਰਸ ਪਾਰਟੀ ਦੇ ਲੀਡਰਾਂ ਦੀ ਆਪਸ ਵਿੱਚ ਬਿਲਕੁਲ ਨਹੀਂ ਬਣਦੀ ਉਹ ਭਾਵੇਂ ਸਿੱਧੂ-ਚੰਨੀ ਦੀ ਜੋਡ਼ੀ ਹੋਵੇ ਜਾਂ ਚੰਨੀ-ਜਾਖੜ ਦੀ ਜੋੜੀ ਹੋਵੇ। ਜਿਸ ਕਰਕੇ ਜਿਹੜੇ ਆਪਣੀ ਪਾਰਟੀ ਨੂੰ ਨਹੀਂ ਸੰਭਾਲ ਸਕਦੇ ਉਹ ਪੰਜਾਬ ਨੂੰ ਕੀ ਸੰਭਾਲਣਗੇ। ਜਦੋਂ ਉਨ੍ਹਾਂ ਨੂੰ ਕੈਪਟਨ ਤੇ ਭਾਜਪਾ ਦੀ ਮੀਟਿੰਗ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਸ ਪਾਰਟੀ ਨਾਲ ਬਿਲਕੁਲ ਵੀ ਸਬੰਧ ਨਹੀਂ ਰੱਖਣਗੇ ਜਿਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਜਿਸ ਦਾ ਸਬੰਧ ਭਾਜਪਾ ਨਾਲ ਹੋਵੇਗਾ। ਝੂ

  ਠੇ ਕੇਸਾਂ ਦੇ ਵਿੱਚ ਫਸਾਉਣ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸ ਦੀਆਂ ਧਮਕੀਆਂ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਸੱਚੇ ਨੇ ਤਾਂ ਮੈਦਾਨ ਵਿਚ ਆ ਕੇ ਕਾਂਗਰਸ ਪਾਰਟੀ ਦਾ ਟਾਕਰਾ ਕਰਨ, ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਨੂੰ ਡਰ ਸਤਾਉਂਦਾ ਹੈ ਤਾਂ ਉਨ੍ਹਾਂ ਨੇ ਆਪਣੇ ਰਾਜ ਭਾਗ ਦੌਰਾਨ ਜ਼ਰੂਰ ਮਾੜੇ ਕੰਮ ਕੀਤੇ ਹੋਣਗੇ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਸੰਬੰਧੀ ਚੀਮਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਵੇਗੀ।

  ਮੁੱਖ ਮੰਤਰੀ ਚੰਨੀ ਵੱਲੋਂ ਰੋਜ਼ਾਨਾ ਪਾਏ ਜਾ ਰਹੇ ਸਟੇਜਾਂ ਤੇ ਭੰਗੜੇ ਸਬੰਧੀ ਐਡਵੋਕੇਟ ਚੀਮਾ ਨੇ ਕਿਹਾ ਕਿ ਚੰਨੀ ਸਾਬ੍ਹ ਨੂੰ ਧਰਨੇ ਤੇ ਬੈਠੇ ਵਿਦਿਆਰਥੀ ਜਾਂ ਟੈਂਕੀਆਂ ਤੇ ਚੜ੍ਹੇ ਹੋਏ ਬੇਰੁਜ਼ਗਾਰ ਅਧਿਆਪਕ ਨਜ਼ਰ ਨਹੀਂ ਆਉਂਦੇ ਸਗੋਂ ਭੰਗੜੇ ਪਾਉਣ ਨੂੰ ਉਹ ਪਹਿਲ ਦੇ ਆਧਾਰ ਤੇ ਤਰਜੀਹ ਦੇ ਰਹੇ ਹਨ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੱਖ ਵੱਖ ਥਾਈਂ ਹੋਏ ਅਧਿਆਪਕਾਂ ਬੇਰੁਜ਼ਗਾਰਾਂ ਉਤੇ ਹੋਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕਾਰਗੁਜ਼ਾਰੀ ਤੇ ਤੰਜ ਕੱਸਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਚੰਨੀ ਸਾਹਬ ਅੱਜ ਤੱਕ ਦੇ ਸਭ ਤੋਂ ਨਿਕੰਮਾ ਮੁੱਖ ਮੰਤਰੀ ਹਨ ਜਿਸ ਕਰਕੇ ਪੰਜਾਬ ਵਾਸੀ ਉਨ੍ਹਾਂ ਤੋਂ ਹਰ ਕੰਮ ਦੀ ਉਮੀਦ ਛੱਡ ਚੁੱਕੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਂਜ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਤੇ ਪੰਜਾਬ ਦੇ ਸਕੂਲਾਂ ਦੇ ਮਸਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਖੁੱਲ੍ਹੀ ਡਿਬੇਟ ਦਾ ਸੱਦਾ ਕਬੂਲ ਕਰਨ ਤਾਂ ਜੋ ਪੰਜਾਬ ਵਾਸੀਆਂ ਨੂੰ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਸਕੇ।
  Published by:Ashish Sharma
  First published: