ਲੁਧਿਆਣਾ 'ਚ' ਆਪ' ਆਗੂ ਜਗਦੇਵ ਸਿੰਘ ਜੱਸੋਵਾਲ ਦਾ ਪੋਤਾ ਕਾਂਗਰਸ 'ਚ ਸ਼ਾਮਲ

News18 Punjab
Updated: April 15, 2019, 3:25 PM IST
ਲੁਧਿਆਣਾ 'ਚ' ਆਪ' ਆਗੂ ਜਗਦੇਵ ਸਿੰਘ ਜੱਸੋਵਾਲ ਦਾ ਪੋਤਾ ਕਾਂਗਰਸ 'ਚ ਸ਼ਾਮਲ
News18 Punjab
Updated: April 15, 2019, 3:25 PM IST
ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਗਰਮਾਉਂਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਲੁਧਿਆਣਾ ਤੋਂ ਲੀਡਰਸ਼ਿਪ ਲਗਾਤਾਰ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਰਹੀ ਹੈ। ਅੱਜ ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਸਿੰਘ ਕਾਂਗਰਸ ਚ ਸ਼ਾਮਿਲ ਹੋਏ। ਅਮਰਿੰਦਰ ਸਿੰਘ ਨੂੰ ਸ਼ਾਮਿਲ ਕਰਵਾਉਣ ਲਈ ਕਾਂਗਰਸ ਦੇ ਲੋਕ ਸਭਾ ਤੋਂ ਉਮੀਦਵਾਰ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ। ਇਸ ਇਸ ਮੌਕੇ ਰਵਨੀਤ ਬਿੱਟੂ ਨੇ ਅਕਾਲੀ ਦਲ ਦੇ ਉਮੀਦਵਾਰ ਅਤੇ ਬਾਦਲਾਂ ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬੇਅਦਬੀਆਂ ਨੂੰ ਲੈ ਕੇ ਸਿੰਘ ਨੇ ਬਾਦਲ ਹੀ ਜ਼ਿੰਮੇਵਾਰ ਸਨ, ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਜੋਕਿ ਐੱਸਆਈਟੀ ਦੇ ਮੁਖੀ ਸਨ ਉਨ੍ਹਾਂ ਦਾ ਤਬਾਦਲਾ ਵੀ ਬਾਦਲਾਂ ਦੇ ਕਹਿਣ ਤੇ ਹੀ ਕਰਵਾਇਆ ਗਿਆ ਹੈ।

Loading...
ਉਧਰ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਹੇ ਜਾਣ ਨੂੰ ਲੈ ਕੇ ਵੀ ਰਵਨੀਤ ਬਿੱਟੂ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਕਾਂਗਰਸ ਦੀ ਬੀ ਟੀਮ ਹੈ ਵੀ ਤਾਂ ਮਹੇਸ਼ਇੰਦਰ ਗਰੇਵਾਲ ਨੂੰ ਕੀ ਤਕਲੀਫ ਹੈ।
ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਕਿਹਾ ਕਿ ਤੇਜਪਾਲ ਸਿੰਘ ਨੌਜਵਾਨ ਉਮੀਦਵਾਰ ਨੇ ਤੇ ਉਹ ਉਨ੍ਹਾਂ ਨੂੰ ਵਧਾਈ ਦਿੰਦੇ ਹਨ। ਉਧਰ ਜੇਜੇ ਸਿੰਘ ਦੀ ਟਿਕਟ ਖਡੂਰ ਸਾਹਿਬ ਤੋਂ ਵਾਪਸ ਲਏ ਜਾਣ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਨੇ ਕੁਝ ਵੀ ਕੈਂਟ ਤੋਂ ਇਨਕਾਰ ਕਰ ਦਿੱਤਾ। ਰਵਨੀਤ ਬਿੱਟੂ ਨੇ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਅਤੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਬੈਂਸ ਤੇ ਵੀ ਨਿਸ਼ਾਨੇ ਸਾਜਿਆ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਦਾ ਕੋਈ ਵੀ ਵਿਕਾਸ ਬੀਤੇ ਸਾਲਾਂ ਵਿੱਚ ਨਹੀਂ ਕਰਵਾਇਆ।
First published: April 15, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...