ਚੰਡੀਗੜ੍ਹ- ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਕੋਈ ਜ਼ਹਿਰੀਲੀ ਖਾਣ ਦੀ ਖਬਰ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਅੱਜ ਦੁਪਹਿਰ ਵੇਲੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਇਸ ਦੀ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਲਾਭ ਸਿੰਘ ਉਗੋਕੇ ਨੇ ਨਿਊਜ਼ 18 ਨਾਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਹ ਮੰਤਰੀ ਮੰਡਲ ਦੀ ਬੈਠਕ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਸਨ। ਉਦੋਂ ਤੱਕ ਸਭ ਠੀਕ ਸੀ।
ਵਿਧਾਇਕ ਲਾਭ ਸਿੰਘ ਉਗੋਕੇ ਨੇ ਪੁਸ਼ਟੀ ਕੀਤੀ ਕਿ ਪਿਤਾ ਦਰਸ਼ਨ ਸਿੰਘ ਨੇ ਸਲਫਾਸ ਖਾ ਲਈ ਹੈ। ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਹੈ , ਜਿੱਥੇ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਉਹ ਜੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲੇ ਤੱਕ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਕਿ ਐਮਐਲਏ ਦੇ ਪਿਤਾ ਨੇ ਜ਼ਹਿਰ ਕਿਉਂ ਖਾਧੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Barnala, Ludhiana, MLAs