Home /News /punjab /

ਆਪ੍ਰੇਸ਼ਨ ਲੋਟਸ ਖਿਲਾਫ AAP ਵਿਧਾਇਕਾਂ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ੍ਰੇਸ਼ਨ ਲੋਟਸ ਖਿਲਾਫ AAP ਵਿਧਾਇਕਾਂ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ੍ਰੇਸ਼ਨ ਲੋਟਸ ਖਿਲਾਫ AAP ਵਿਧਾਇਕਾਂ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ੍ਰੇਸ਼ਨ ਲੋਟਸ ਖਿਲਾਫ AAP ਵਿਧਾਇਕਾਂ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

ਆਪ ਦੀ ਚੜ੍ਹਤ ਨੂੰ ਵੇਖ ਕੇ ਬੀਜੇਪੀ ਬੁਖਲਾ ਗਈ ਹੈ ਅਤੇ ਇਸ ਤਰ੍ਹਾਂ ਦੀ ਕੋਝੀਆਂ ਹਰਕਤਾਂ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ ਉਤੇ ਵਿਕਣ ਵਾਲੇ ਨਹੀਂ ਹਾਂ। ਅਸੀਂ ਆਪ ਦੇ ਸੱਚੇ ਸਿਪਾਹੀ ਹਾਂ। 

 • Share this:

  ਚੰਡੀਗੜ੍ਹ- ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਪ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲ ਕੇ ਬੀਜੇਪੀ ਦੇ ਖਿਲਾਫ ਸ਼ਿਕਾਇਤ ਕੀਤੀ ਹੈ। ਇਸ ਮੌਕੇ ਦਿਨੇਸ਼ ਚੱਢਾ ਨੇ ਕਿਹਾ ਕਿ ਬੀਜੇਪੀ ਦੇ ਆਗੂ ਆਮ ਆਦਮੀ ਪਾਰਟੀ ਦੇ ਐਮਐਲਏ ਨੂੰ ਡਰਾਉਣ, ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪ ਦੇ 10 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਇਸ ਬਾਰੇ ਅਸੀਂ ਪੰਜਾਬ ਦੇ ਡੀਜੀਪ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਤਾਂ ਜੋ ਬੀਜੇਪੀ ਖਿਲਾਫ ਕਾਰਵਾਈ ਕੀਤੀ ਜਾ ਸਕੇ। ਪੰਜਾਬ ਦੇ ਡੀਜੀਪੀ ਨੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।


  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਆਪ ਦੀ ਚੜ੍ਹਤ ਨੂੰ ਵੇਖ ਕੇ ਬੀਜੇਪੀ ਬੁਖਲਾ ਗਈ ਹੈ ਅਤੇ ਇਸ ਤਰ੍ਹਾਂ ਦੀ ਕੋਝੀਆਂ ਹਰਕਤਾਂ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ ਉਤੇ ਵਿਕਣ ਵਾਲੇ ਨਹੀਂ ਹਾਂ। ਅਸੀਂ ਆਪ ਦੇ ਸੱਚੇ ਸਿਪਾਹੀ ਹਾਂ। ਇਸ ਮੌਕੇ ਜੈ ਕਿਸ਼ਨ ਰੌੜੀ, ਦਿਨੇਸ਼ ਚੱਢਾ, ਸ਼ੀਤਲ ਅੰਗੁਰਾਲ, ਰਮਨ ਅਰੋੜਾ, ਰਜਨੀਸ਼ ਦਹੀਆ, ਕੁਲਵੰਤ ਸਿੰਘ, ਲਾਭ ਸਿੰਘ ਉਗੋਕੇ, ਕੁਲਜੀਤ ਰੰਧਾਵਾ, ਪ੍ਰਿੰਸੀਪਲ ਬੁੱਧਰਾਮ, ਪ੍ਰੋ. ਬਲਜਿੰਦਰ ਕੌਰ, ਨਰਿੰਦਰ ਕੌਰ ਭਾਰਜ ਆਦਿ ਹਾਜ਼ਰ ਸਨ।

  'ਆਪ' ਦਾ ਦੋਸ਼ ਹੈ ਕਿ ਉਸ ਦੇ ਵਿਧਾਇਕਾਂ ਨੂੰ ਦੋ ਕੇਂਦਰੀ ਏਜੰਸੀਆਂ ਸੀਬੀਆਈ ਅਤੇ ਈਡੀ ਦਾ ਹਵਾਲਾ ਦੇ ਕੇ ਡਰਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਧਾਇਕਾਂ ਨੂੰ ਪਾਰਟੀ ਛੱਡਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ ਹੈ। ਸੀਨੀਅਰ ਸੂਬਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਨੇ ਸਾਡੇ 7 ਤੋਂ 10 ਵਿਧਾਇਕਾਂ ਨਾਲ ਦੋਵੇਂ ਏਜੰਸੀਆਂ ਜਾਂ ਆਪਣੇ ਏਜੰਟਾਂ ਰਾਹੀਂ ਸੰਪਰਕ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ੍ਰੇਸ਼ਨ ਲੋਟਸ’ ਹੁਣ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਪਹਿਲਾਂ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੋਆ ਅਤੇ ਰਾਜਸਥਾਨ ਵਿੱਚ ਅਜ਼ਮਾਇਆ ਜਾ ਚੁੱਕਾ ਹੈ।

  Published by:Ashish Sharma
  First published:

  Tags: AAP Punjab, Dgp, Harpal cheema, Punjab Police