Home /News /punjab /

ਬਿਜਲੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ 'ਆਪ' ਵਿਧਾਇਕਾਂ ਵੱਲੋਂ ਵਿਧਾਨ ਸਭਾ ਵੱਲ ਪੈਦਲ ਮਾਰਚ

ਬਿਜਲੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ 'ਆਪ' ਵਿਧਾਇਕਾਂ ਵੱਲੋਂ ਵਿਧਾਨ ਸਭਾ ਵੱਲ ਪੈਦਲ ਮਾਰਚ

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਬਿਜਲੀਆਂ ਦੀਆਂ ਕੀਮਤਾਂ ਦੇ ਵਿਰੁੱਧ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਨ੍ਹਾਂ ਨੂੰ ਰਿਵਿਊ ਕਰਕੇ ਰੱਦ ਕੀਤਾ ਜਾਵੇਗਾ। ਪ੍ਰੰਤੂ ਸੱਤਾ ਵਿਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ 4 ਸਾਲ ਹੋ ਚੁੱਕੇ ਹਨ, ਪਰ ਵਾਅਦੇ ਤੋਂ ਮੁਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਕੋਈ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਿਜਲੀ ਕੀਮਤਾਂ ਸਬੰਧੀ ਵਾਈਟ ਪੇਪਰ ਲਿਆਂਦਾ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਹਰ ਵਾਅਦਾ ਕਰਕੇ ਭੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖਰੀਦ ਰਹੇ ਹਨ, ਮਹਿੰਗਾਈ ਦੇ ਦੌਰ ਵਿਚ ਲੋਕਾਂ ਉੱਤੇ ਸਰਕਾਰ ਹੋਰ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਬਿਜਲੀ ਖਰੀਦਕੇ ਆਪਣੇ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਦੂਜੇ ਪਾਸੇ ਜਿੱਥੇ ਬਿਜਲੀ ਦਾ ਪੈਦਾ ਹੁੰਦੀ ਹੈ ਉਸ ਸੂਬੇ ਦੀ ਕੈਪਟਨ ਸਰਕਾਰ ਲੋਕਾਂ ਨੂੰ ਸਭ ਤੋਂ ਮਹਿੰਗੀਆਂ ਕੀਮਤਾਂ ਉੱਤੇ ਬਿਜਲੀ ਦੇ ਰਹੀ ਹੈ।

ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਚਲ ਰਹੇ ਵਿਧਾਨ ਸਭਾ ਸੈਸ਼ਨ 'ਚ ਬਿੱਲ ਲਗਾਏ ਸਨ, ਪਰ ਸਪੀਕਰ ਸਾਹਿਬ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਤਾਜ਼ਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 4 ਸਾਲਾਂ ਤੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕਾਂਗਰਸ ਸਰਕਾਰ ਦੇ ਖੁਦ ਦੇ ਮੰਤਰੀ ਅਤੇ ਵਿਧਾਇਕ ਵੀ ਇਸ ਮੁੱਦੇ ਉੱਤੇ ਬੋਲ ਚੁੱਕੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸੁਣਾਈ ਹੀ ਨਹੀਂ ਦਿੰਦਾ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਮੇਂ ਸੁਖਬੀਰ ਬਾਦਲ ਕੋਲ ਕਮਿਸ਼ਨ ਪਹੁੰਚਦਾ ਸੀ, ਹੁਣ ਕੈਪਟਨ ਅਮਰਿੰਦਰ ਸਿੰਘ ਆਪਣਾ ਹਿੱਸਾ ਲੈ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਸਾਹਿਬ ਨੇ ਕੰਪਨੀਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਕਿ ਲੋਕਾਂ ਨੂੰ ਲੁੱਟਕੇ ਆਪਣੀਆਂ ਤਿਜੌਰੀਆਂ ਭਰੀ ਚੱਲੋ ਅਤੇ ਮੇਰਾ ਬਣਦਾ ਹਿੱਸਾ ਸਮੇਂ ਸਿਰ ਮੈਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਸਮੇਂ ਵਾਅਦੇ ਕੀਤੇ ਸਨ ਜੇਕਰ ਉਹ ਪੂਰੇ ਕੀਤੇ ਹੁੰਦੇ ਤਾਂ ਹੁਣ 2022 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਰਣਨੀਤੀ ਘਾੜੇ ਦੀ ਜ਼ਰੂਰਤ ਨਹੀਂ ਸੀ।

ਮਹਿੰਗੀ ਬਿਜਲੀ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਨੇ ਕੀਤਾ ਵਾਕਆਊਟ

ਬਜਟ ਸੈਸ਼ਨ ਦੇ ਤੀਜੇ ਦਿਨ 'ਆਪ' ਵਿਧਾਇਕਾਂ ਨੇ ਬੁੱਧਵਾਰ ਨੂੰ ਬਿਜਲੀ ਦੀਆਂ ਕੀਮਤਾਂ ਦੇ ਮੁੱਦੇ ਉੱਤੇ ਵਿਧਾਨ ਸਭਾ ਤੋਂ ਵਾਕਆਊਟ ਕੀਤਾ। 'ਆਪ' ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਹ ਅਕਾਲੀ ਸਰਕਾਰ ਦੇ ਬਿਜਲੀ ਖਰੀਦ ਸਮਝੌਤੇ (ਪੀਪੀਏ) ਦੀ ਸਮੀਖਿਆ ਕਰਨਗੇ ਅਤੇ ਸੂਬੇ ਵਿੱਚ ਬਿਜਲੀ ਸਸਤੀ ਕਰਨ ਲਈ ਉਨ੍ਹਾਂ ਨੂੰ ਰੱਦ ਕਰਾਂਗੇ। ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨਾ ਤਾਂ ਪੀਪੀਏ ਦੀ ਸਮੀਖਿਆ ਕੀਤੀ ਅਤੇ ਨਾ ਹੀ ਉਸ ਨੂੰ ਰੱਦ ਕੀਤਾ। ਸਗੋਂ ਉਨ੍ਹਾਂ ਆਪਣੇ ਸ਼ਾਸਨ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਹੋਰ ਵਾਧਾ ਕੀਤਾ।

'ਆਪ' ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਬਠਿੰਡਾ ਥਰਮਲ ਪਲਾਂਟ ਵਰਗੇ ਸਰਕਾਰੀ ਥਰਮਲ ਪਲਾਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸੂਬੇ ਵਿੱਚ ਬਿਜਲੀ ਦੇ ਉਤਪਾਦਨ ਲਈ ਨਿੱਜੀ ਬਿਜਲੀ ਕੰਪਨੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਠੇਕਾ ਦਿੱਤਾ ਜਾ ਰਿਹਾ ਹੈ। ਬਿਜਲੀ ਦੀਆਂ ਉਚੀਆਂ ਕੀਮਤਾਂ ਕਾਰਨ ਅੱਜ ਆਮ ਆਦਮੀ ਤੋਂ ਲੈ ਕੇ ਵਪਾਰੀ ਅਤੇ ਕਿਸਾਨ ਸਭ ਪ੍ਰੇਸ਼ਾਨ ਹੈ। ਕੈਪਟਨ ਅਮਰਿੰਦਰ ਬਿਜਲੀ ਦੀਆਂ ਕੀਮਤਾਂ ਘਟਾਉਣ ਵਿੱਚ ਫੇਲ੍ਹ ਰਹੇ ਹਨ।

Published by:Sukhwinder Singh
First published:

Tags: AAP Punjab, Budget 2021, Electricity Bill, Protest