omesh k singla
ਆਮ ਆਦਮੀ ਪਾਰਟੀ ਵੱਲੋ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕੀਤੀ ਹੈ। ਜਿਸ ਵਿੱਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਹਲਕਾ ਇੰਚਾਰਜ ਦੇ ਤੌਰ 'ਤੇ ਪਿਛਲੇ ਛੇਂ ਮਹੀਨਿਆਂ ਤੋ ਸਰਗਰਮੀ ਨਾਲ ਕੰਮ ਕਰ ਰਹੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੰਘ ਸਿੱਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਇਸ ਐਲਾਨ ਨਾਲ ਹਲਕਾ ਰਾਮਪੁਰਾ ਫੂਲ ਦੇ ਆਪ ਪਾਰਟੀ ਦੇ ਖੇਮਿਆ ਵਿੱਚ ਖੁਸੀ ਦਾ ਮਹੌਲ ਬਣ ਗਿਆ 'ਤੇ ਆਪ ਦੇ ਵਰਕਰਾਂ 'ਤੇ ਆਗੂਆਂ ਨੇ ਪਾਰਟੀ ਦੇ ਮੁੱਖ ਦਫਤਰ ਰਾਮਪੁਰਾ 'ਚ ਪਹੁੰਚਕੇ ਲੱਡੂ ਵੰਡੇ 'ਤੇ ਪਾਰਟੀ ਉਮੀਦਵਾਰ ਸਿੱਧੂ ਨੂੰ ਵਧਾਈਆਂ ਦਿੱਤੀਆਂ। ਇਸ ਤੋ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਆਪਣੇ ਪਾਰਟੀ ਵਰਕਰਾਂ ਤੇ ਲੋਕਲ ਆਗੂਆਂ ਨਾਲ ਗੁਰਦੁਆਰਾ ਸਹਿਬ ਰਾਮਪੁਰਾ ਫੂਲ ਵਿਖੇ ਜਾਕੇ ਵਹਿਗੁਰੂ ਦਾ ਸੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਤੇ ਪਾਰਟੀ ਉਮੀਦਵਾਰ ਬਣਨ 'ਤੇ ਵਹਿਗੁਰੂ ਦਾ ਸੁਕਰਾਨਾ ਕੀਤਾ।
ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਹਾਈਕਮਾਂਡ 'ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਹਨਾਂ ਦਾ ਕੰਮ ਵੇਖਦਿਆ ਉਹਨਾਂ ਨੂੰ ਵੱਡੀ ਜੁੰਮੇਵਾਰੀ ਦਿੰਦਿਆਂ ਹਲਕੇ ਦੀ ਨੁਮਾਇੰਦਗੀ ਦਿੱਤੀ ਹੈ। ਇਹ ਸੀਟ ਜਿੱਤ ਕੇ ਉਹ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਪੰਜਾਬ ਨੂੰ ਖੁਸਹਾਲੀ ਦੇ ਰਾਹ ਪਾਵਾਗੇ। ਉਹਨਾਂ ਇਹ ਵੀ ਕਿਹਾ ਕਿ ਮੇਰਾ ਮੁੱਖ ਮੁਕਾਬਲਾ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਮਾਲ ਮੰਤਰੀ ਕਾਂਗੜ ਨਾਲ ਹੈ ਤੇ ਉਹ ਇਹਨਾਂ ਦੋਵੇ ਧੁਨੰਤਰ ਨੇਤਾਵਾਂ ਨੂੰ ਚਿੱਤ ਕਰਕੇ ਵਿਧਾਨ ਸਭਾ ਵਿੱਚ ਜਰੂਰ ਪਹੁੰਚਣਗੇ। ਅਖੀਰ ਉਹਨਾਂ ਹਲਕਾ ਵਾਸੀਆਂ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈ ਹਲਕਾ ਵਾਸੀਆਂ ਦਾ ਨਿਮਾਣਾ ਸੇਵਕ ਹਾਂ ਤੇ ਹਲਕੇ ਦੇ ਵੋਟਰ ਉਹਨਾਂ ਨੂੰ ਜਰੂਰ ਵਿਧਾਨ ਸਭਾ ਵਿੱਚ ਭੇਜਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Assembly Elections 2022, Punjab Election 2022