• Home
 • »
 • News
 • »
 • punjab
 • »
 • AAP SUPREMO ARVIND KEJRIWAL ON TWO DAY PUNJAB VISIT FROM OCT 28 SS

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਅਕਤੂਬਰ ਨੂੰ ਦੋ ਦਿਨਾਂ ਦੌਰੇ ’ਤੇ ਆਉਣਗੇ ਪੰਜਾਬ

ਕੇਜਰੀਵਾਲ ਕਿਸਾਨਾਂ, ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਸ਼ਿਕਾਇਤਾਂ ’ਤੇ ਵੀ ਚਰਚਾ ਕਰਨਗੇ। ਜਰਨੈਲ ਸਿੰਘ ਨੇ ਕਿਹਾ ‘ਆਪ’ ਇਨ੍ਹਾਂ ਬੈਠਕਾਂ ਰਾਹੀਂ ਇੱਕ ਵਿਆਪਕ ਰੋਡਮੈਪ ਤਿਆਰ ਕਰ ਰਹੀ ਹੈ, ਜਿਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 28 ਅਕਤੂਬਰ ਨੂੰ ਦੋ ਦਿਨਾਂ ਦੌਰੇ ’ਤੇ ਆਉਣਗੇ ਪੰਜਾਬ( ਫਾਈਲ ਫੋਟੋ)

 • Share this:
  ਆਮ ਆਦਮੀ ਪਾਰਟੀ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਰੇਲ ਗੱਡੀ ਰਾਹੀਂ ਸੰਗਰੂਰ ਪਹੁੰਚਣਗੇ ਅਤੇ ‘ਸੰਵਾਦ ਪ੍ਰੋਗਰਾਮ’ ਦੇ ਤਹਿਤ ਮਾਨਸਾ ਵਿੱਚ ਕਿਸਾਨਾਂ ਨਾਲ ਬੈਠਕ ਕਰਨਗੇ ਅਤੇ 29 ਅਕਤੂਬਰ ਨੂੰ ਬਠਿੰਡਾ ਵਿੱਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਬੈਠਕ ਕਰਨਗੇ। ਕੇਜਰੀਵਾਲ ਕਿਸਾਨਾਂ, ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਸ਼ਿਕਾਇਤਾਂ ’ਤੇ ਵੀ ਚਰਚਾ ਕਰਨਗੇ। ਜਰਨੈਲ ਸਿੰਘ ਨੇ ਕਿਹਾ ‘ਆਪ’ ਇਨ੍ਹਾਂ ਬੈਠਕਾਂ ਰਾਹੀਂ ਇੱਕ ਵਿਆਪਕ ਰੋਡਮੈਪ ਤਿਆਰ ਕਰ ਰਹੀ ਹੈ, ਜਿਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।
  Published by:Sukhwinder Singh
  First published: