• Home
  • »
  • News
  • »
  • punjab
  • »
  • AAP TO ANNOUNCE CM S FACE IN LAST WEEK OF NOVEMBER MLA BALJINDER KAUR

‘ਆਪ’ ਵੱਲੋਂ ਨਵੰਬਰ ਦੇ ਆਖਰੀ ਹਫਤੇ ਐਲਾਨਿਆ ਜਾਵੇਗਾ CM ਦਾ ਚਿਹਰਾ: ਵਿਧਾਇਕਾ ਬਲਜਿੰਦਰ ਕੌਰ

ਫੋਟੋ ਉਮੀਦਵਾਰ ਐਲਾਨੇ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕਾ ਬਲਜਿੰਦਰ ਕੌਰ

ਫੋਟੋ ਉਮੀਦਵਾਰ ਐਲਾਨੇ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕਾ ਬਲਜਿੰਦਰ ਕੌਰ

  • Share this:
    Munish Garg

    ਤਲਵੰਡੀ ਸਾਬੋ  ਆਮ ਆਦਮੀ ਪਾਰਟੀ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਮੁੱਖ ਮੰਤਰੀ ਚਿਹਰਾ ਐਲਾਨ ਕੇ ਹੀ ਲੜੇਗੀ ਅਤੇ ਨਵੰਬਰ ਦੇ ਆਖਿਰੀ ਹਫਤੇ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ।ਇਹ ਖੁਲਾਸਾ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਫਿਰ ਉਮੀਦਵਾਰ ਐਲਾਨੇ ਜਾਣ ਉਪਰੰਤ ਪੱਤਰਕਾਰ ਵਾਰਤਾ ਦੌਰਾਨ ‘ਆਪ’ ਦੀ ਨੈਸ਼ਨਲ ਕੌਂਸਲ ਮੈਂਬਰ ਅਤੇ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਕੀਤਾ।

    ਉਨਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਤੀਜੇ ਸਿਆਸੀ ਬਦਲ ਦੇ ਤੌਰ ਤੇ ਆਮ ਆਦਮੀ ਪਾਰਟੀ ਨੂੰ ਦੇਖ ਰਹੇ ਹਨ।ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਵੇਗੀ।ਪਾਰਟੀ ਦੇ ਵਿਧਾਇਕਾਂ ਵੱਲੋਂ ਲਗਾਤਾਰ ਪਾਰਟੀ ਛੱਡਣ ਦੇ ਮਾਮਲੇ ਤੇ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਅਜਿਹੀ ਸਿਆਸੀ ਅਦਲਾ ਬਦਲੀ ਚਲਦੀ ਰਹਿੰਦੀ ਹੈ ਇਸ ਨਾਲ ਕੋਈ ਫਰਕ ਨਹੀ ਪੈਂਦਾ।ਉਨਾਂ ਕਿਹਾ ਕਿ ਸੂਬੇ ਦੇ ਲੋਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਕੰਮ ਨੂੰ ਦੇਖਕੇ ਵੋਟ ਪਾਉਣਗੇ ਅਤੇ ਅਸੀਂ ਨਵੰਬਰ ਦੇ ਆਖਿਰੀ ਹਫਤੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਐਲਾਨ ਕੇ ਚੋਣ ਲੜਦਿਆਂ ਪੰਜਾਬ ਵਿੱਚ ਦਿੱਲੀ ਵਰਗੀ ਸਰਕਾਰ ਦੇਵਾਂਗੇ।

    ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਸਰਕਾਰ ਨੂੰ ਆਮ ਆਦਮੀ ਦੀ ਸਰਕਾਰ ਦੱਸਣ ਤੇ ਬਲਜਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਪੌਣੇ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨਿਕੰਮੀ ਸਰਕਾਰ ਦੇਣ ਤੋਂ ਬਾਅਦ ਕਾਂਗਰਸ ਵੱਲੋਂ ਮੁੱਖ ਮੰਤਰੀ ਬਣਾਏ ਚੰਨੀ ਸਾਹਿਬ ਆਮ ਆਦਮੀ ਦੀ ਰੀਸ ਤਾਂ ਕਰ ਸਕਦੇ ਨੇ ਪਰ ਕੇਜਰੀਵਾਲ ਸਰਕਾਰ ਨੇ 49 ਦਿਨਾਂ ਦੀ ਸਰਕਾਰ ਦੌਰਾਨ 32 ਅਫਸਰਾਂ ਨੂੰ ਮੁਅੱਤਲ ਕੀਤਾ ਸੀ ਤੇ ਅਜਿਹਾ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
    Published by:Ashish Sharma
    First published: