ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ 'ਚ ਕਿਸਾਨਾਂ ਦੀ ਮੱਦਦ ਕਰੇਗੀ 'ਆਪ': ਭਗਵੰਤ ਮਾਨ

News18 Punjabi | News18 Punjab
Updated: December 24, 2020, 9:23 AM IST
share image
ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ 'ਚ ਕਿਸਾਨਾਂ ਦੀ ਮੱਦਦ ਕਰੇਗੀ 'ਆਪ': ਭਗਵੰਤ ਮਾਨ
ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ 'ਚ ਕਿਸਾਨਾਂ ਦੀ ਮੱਦਦ ਕਰੇਗੀ 'ਆਪ': ਭਗਵੰਤ ਮਾਨ ਫਾਈਲ ਫੋਟੋ)

ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜੀ ਕਰਨ ਵਾਲੇ ਆਗੂਆਂ ਅਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਅਤੇ ਹੋਰਨਾਂ ਵੱਲੋਂ ਕੀਤੀਆਂ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖਤ ਨੋਟਿਸ ਲੈਂਦੇ ਹੋਏ ਨਿਖੇਧੀ ਕੀਤੀ। ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਅਤੇ ਓੁਹਨਾ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸੰਬੰਧੀ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜੀ ਕਰਨ ਵਾਲੇ ਆਗੂਆਂ ਅਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।

ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਦੇ ਨਵੇਂ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰਦੇ ਹੋਏ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ। ਉਨ੍ਹਾਂ ਕਿਹਾ ਕਿ ਸਾਡੇ ਅੰਨਦਾਤਾ ਲਈ ਅਜਿਹੀਆਂ ਟਿੱਪਣੀਆਂ ਸੁਣਕੇ ਦਿਲ ਨੂੰ ਬਹੁਤ ਦੁੱਖ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੜ ਪ੍ਰਚਾਰ ਸੁਣਕੇ ਖੁਦ ਕਿਸਾਨਾਂ ਦੇ ਮਨਾਂ ਉੱਤੇ ਕੀ ਬੀਤਦੀ ਹੋਵੇਗੀ ਜੋ ਕੜਾਕੇ ਦੀ ਠੰਢ 'ਚ ਖੁੱਲ੍ਹੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਅਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸਨ ਤਾਂ ਪਾਰਟੀ ਨੇ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਡੱਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁੱਧ ਝੂਠੀ ਅਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁੱਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾਕਿ ਇਸ ਸਬੰਧੀ ਆਮ ਆਦਮੀ ਪਾਰਟੀ ਆਪਣੇ ਪੱਧਰ 'ਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ। ਅੱਜ ਦੇਸ਼ ਦਾ ਕਿਸਾਨ ਜਦੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਿਹਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਵਿਚੋਲੇ ਵਜੋਂ ਝੂਠ ਦਾ ਪ੍ਰਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠਾ ਪ੍ਰਚਾਰ ਕਰਦੀ ਹੋਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੀ ਹੋਈ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਤਿੰਨੇ ਕਾਨੂੰਨ ਤੁਰੰਤ ਰੱਦ ਕਰੇ।
ਇਸ ਮੌਕੇ ਉਨ੍ਹਾਂ ਨਾਲ ਜਿਲਾ ਪ੍ਰਧਾਨ ਦਵਿੰਦਰ ਬਦੇਸ਼ਾ, ਨਰਿੰਦਰ ਕੌਰ ਭਰਾਜ, ਜਸਵੀਰ ਕੁਦਨੀ, ਰਾਜਵੰਤ ਘੁੱਲੀ, ਕੁੱਕੀ ਲਦਾਲ, ਕੁਲਜਿੰਦਰ ਢੀਂਡਸਾ, ਕਰਮਜੀਤ ਕੁਠਾਲਾ, ਸਿਕੰਦਰ ਸਿੰਘ, ਮਨਦੀਪ ਸਿੰਙ, ਐਡਵੋਕੇਟ ਨਰਿੰਦਰ ਕੌਰ ਸੰਗਰੂਰ, ਜਗਸੀਰ ਝਨੇੜੀ, ਹਰਦੀਪ ਤੂਰ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ, ਅਮਰੀਕ ਸਿੰਘ, ਸ਼ੀਸ਼ਪਾਲ, ਗੁਰਮੇਲ ਘਰਾਚੋਂ, ਸਫੀ ਮੁਹੰਮਦ ਆਦਿ ਹਾਜਰ ਸਨ।
Published by: Sukhwinder Singh
First published: December 24, 2020, 9:23 AM IST
ਹੋਰ ਪੜ੍ਹੋ
ਅਗਲੀ ਖ਼ਬਰ