• Home
  • »
  • News
  • »
  • punjab
  • »
  • ABOUT 2000 GOVERNMENT BUSES WILL REMAIN CLOSED DUE TO STRIKE OF PUNJAB ROADWAYS EMPLOYEES

Punjab Roadways Protest : ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਕਰੀਬ 2000 ਸਰਕਾਰੀ ਬੱਸਾਂ ਰਹਿਣਗੀਆਂ ਬੰਦ

Punjab Roadways Protest : ਪੰਜਾਬ ਵਿੱਚ ਅੱਜ ਤੋਂ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਹੈ। ਕੱਲ੍ਹ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਵੀ ਐਲਾਨ ਕੀਤਾ ਗਿਆ ਹੈ।

Punjab Roadways Protest : ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਕਰੀਬ 2000 ਸਰਕਾਰੀ ਬੱਸਾਂ ਰਹਿਣਗੀਆਂ ਬੰਦ( ਫਾਈਲ ਫੋਟੋ)

Punjab Roadways Protest : ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ, ਕਰੀਬ 2000 ਸਰਕਾਰੀ ਬੱਸਾਂ ਰਹਿਣਗੀਆਂ ਬੰਦ( ਫਾਈਲ ਫੋਟੋ)

  • Share this:
    ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰੀ ਵਿਭਾਗ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਯੂਨੀਅਨ ਵੱਲੋਂ ਪਿਛਲੇ ਦਿਨੀਂ ਹੜਤਾਲਾਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।ਪੰਜਾਬ ਰੋਡਵੇਜ਼, ਪਨਬਸ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀਆਂ ਸਾਰੀਆਂ ਬੱਸਾਂ ਦਾ ਸੰਚਾਲਨ ਬੰਦ ਕਰ ਦਿੱਤਾ ਹੈ। ਕਰਮਚਾਰੀ 7 ਸਤੰਬਰ ਤੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਠੋਸ ਮਾਰਚ ਕੱਣਗੇ। ਉਹ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨਗੇ।

    ਆਗੂਆਂ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮਾਫੀਆ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਨਜਾਇਜ਼ ਚੱਲਦੀਆਂ ਵੱਡੇ-ਵੱਡੇ ਸਿੰਗਾਂ ਵਾਲੀਆ ਬੱਸਾਂ ਨੂੰ ਖੂੰਜੇ ਲਾਉਣ ਵਰਗੀਆਂ ਗੱਲਾਂ ਕੇਵਲ ਚੋਣਾਵੀ ਜੁਮਲੇ ਬਣ ਕੇ ਰਹਿ ਗਈਆਂ। ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਕੁੱਝ ਨਾ ਕਰਨਾ ਇਹ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਮਿਲੀਭੁਗਤ ਸਾਬਤ ਕਰਦਾ ਹੈ।

    ਆਗੂਆਂ ਨੇ ਕਿਹਾ ਕਿ ਦੂਸਰੇ ਪਾਸੇ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਅਦਾਰੇ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨਾ, ਸਟਾਫ ਦੀ ਘਾਟ ਕਾਰਨ ਬੱਸਾਂ ਦਾ ਖੜਨਾ, ਕੰਡਕਟਰ-ਡਰਾਈਵਰ ਵਰਕਸ਼ਾਪ ਦੀ ਘਾਟ ਹੋਣ ਦੇ ਬਾਵਜੂਦ ਗਲਤ ਤਰੀਕੇ ਨਾਲ ਕਰੱਪਸ਼ਨ ਰਾਹੀਂ ਪ੍ਰਮੋਸ਼ਨਾਂ ਕਰਨਾ ਅਤੇ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਦੀ ਬਿਜਾਏ 100-200 ਰਹਿ ਜਾਣਾ ਉੱਪਰੋਂ ਪਨਬੱਸ ਅਤੇ PRTC ਦੀਆਂ ਬੱਸਾਂ ਜੋ ਆਪਣੀ ਮਿਹਨਤ ਨਾਲ ਮੁਲਾਜ਼ਮ ਚਲਾਉਂਦੇ ਹਨ।

    ਉਨ੍ਹਾਂ ਕਿਹਾ ਕਿ ਬੱਸਾਂ 'ਤੇ ਸਾਰੀਆਂ ਫ੍ਰੀ ਸਫ਼ਰ ਸਹੂਲਤਾਂ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਵਿਚੋਂ ਕੋਈ ਸਹੂਲਤ ਦੇਣ ਦੀ ਬਿਜਾਏ ਵਿੱਤੀ ਬੋਝ ਕੱਚੇ ਮੁਲਾਜ਼ਮਾਂ 'ਤੇ ਪਾਉਣਾ ਸਰਕਾਰ ਦੀ ਨੀਅਤ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਦੀ ਤਿਆਰੀ ਵਿੱਚ ਹੈ।
    Published by:Sukhwinder Singh
    First published: