
ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ 300 ਦੇ ਕਰੀਬ ਸਿੱਖ ਸੁਰੱਖਿਅਤ: ਸਿਰਸਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ 300 ਦੇ ਕਰੀਬ ਸਿੱਖ ਸੁਰੱਖਿਅਤ ਹਨ। ਉਨ੍ਹਾਂ ਨਾਲ ਅਗਵਾ ਵਰਗੀ ਕੋਈ ਘਟਨਾ ਨਹੀਂ ਵਾਪਰੀ। ਅਜਿਹੀ ਘਟਨਾ ਸਬੰਧੀ ਕੋਈ ਵੀ ਰਿਪੋਰਟ ਗਲਤ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਸਿੱਖਾਂ ਨੇ ਗੁਰੂ ਘਰ ਜਾਂ ਨੇੜੇ ਤੇੜੇ ਸ਼ਰਨ ਲਈ ਸੀ, ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਹ ਦਾਅਵੇ ਕੋਰੀ ਅਫਵਾਹ ਹਨ ਕਿ ਸਿੱਖਾਂ ਜਾਂ ਹਿੰਦੂਆਂ ਨੂੰ ਅਗਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਉਨ੍ਹਾਂ ਨਾਲ ਰੋਜ਼ ਗੱਲਬਾਤ ਹੋ ਰਹੀ ਹੈ ਤੇ ਅੱਜ ਵੀ ਹੋਈ ਹੈ, ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਉਨ੍ਹਾਂ ਨਾਲ ਅਗਵਾ ਜਾਂ ਹੋ ਕਿਸੇ ਤਰ੍ਹਾਂ ਦੀ ਕੋਈ ਹੋਣੀ ਨਹੀਂ ਵਾਪਰੀ। ਉਨ੍ਹਾਂ ਨੇ ਗੁਰੂ ਘਰਾਂ ਵਿਚ ਸ਼ਰਨ ਲਈ ਹੋਈ ਹੈ ਤੇ ਪੂਰੀ ਤਰ੍ਹਾਂ ਸੁਰੱਖਿਅਤ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।