
ਪੰਜਾਬ ਸਰਕਾਰ ਵੱਲੋਂ 720 ਪ੍ਰਾਈਵੇਟ ਸਕੂਲਾਂ ਦੀ ਜਾਂਚ ਦੇ ਹੁਕਮ .. Bhagwant Mann (file photo)
ਨਿੱਜੀ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ 'ਤੇ 720 ਦੇ ਕਰੀਬ ਪ੍ਰਾਈਵੇਟ ਸਕੂਲਾਂ ਦੀ ਜਾਂਚ ਹੋਵੇਗੀ।
ਸਰਕਾਰ ਦੀ ਇਸ ਸਖਤੀ ਦਾ ਮਕਸਦ ਨਿੱਜੀ ਸਕੂਲਾਂ ਦੀ ਮਨਮਾਨੀ ਨੂੰ ਰੋਕਣਾ ਹੈ। ਸਰਕਾਰ ਨੇ ਆਖਿਆ ਹੈ ਕਿ ਸਕੂਲ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ, ਇਸ ਦੇ ਲਈ ਟੀਮਾਂ ਬਣਾਈਆਂ ਗਈਆਂ ਹਨ।
ਦੱਸ ਦਈਏ ਕਿ ਨਿੱਜੀ ਸਕੂਲਾਂ ਵੱਲੋਂ ਮਨਮਾਨੀਆਂ ਦੀ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਸਖਤ ਹੁਕਮ ਜਾਰੀ ਕੀਤੇ ਸਨ।
ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉਤੇ ਸ਼ਿਕੰਜਾ ਕੱਸਦੇ ਹੋਏ ਹੁਕਮ ਦਿੱਤੇ ਸਨ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦਾ।
ਇਸ ਦੌਰਾਨ ਹੁਕਮ ਨਾ ਮੰਨਣ ਵਾਲੇ ਸਕੂਲਾਂ ਖਿਲਾਫ ਸਖਤ ਕਾਰਵਾਈ ਦੀ ਗੱਲ ਵੀ ਆਖੀ ਗਈ ਸੀ।
ਇਸ ਤੋਂ ਇਲਾਵਾ ਇਸ ਸਾਲ ਫੀਸਾਂ ਨਾ ਵਧਾਉਣ ਬਾਰੇ ਵੀ ਹੁਕਮ ਜਾਰੀ ਕੀਤੇ ਗਏ ਸਨ ਪਰ ਕਈ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਜਿਸ ਸਬੰਧੀ ਸ਼ਿਕਾਇਤਾਂ ਆਉਣ ਪਿੱਛੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।