ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ 'ਕੇਜਰੀਵਾਲ ਦੀ ਪਹਿਲੀ ਗਾਰੰਟੀ' ਜਲਦ ਹੀ ਪੰਜਾਬ 'ਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰ ਸਕਦੀ ਹੈ। ਪੰਜਾਬ ਵਿੱਚ 300 ਯੂਨਿਟ ਮੁਫਤ ਕਰਨ ਲਈ ਸਾਰੀਆਂ ਤਿਆਰੀਆਂ ਮਿਸ਼ਨ ਮੋਡ ਵਿੱਚ ਚੱਲ ਰਹੀਆਂ ਹਨ। ਫਰੀ ਬਿਜਲੀ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਇਹ ਵਜ੍ਹਾ ਹੈ ਕਿ ਬੀਤੇ ਦਿਨ ਕੇਜਰੀਵਾਲ ਨੇ ਬਿਜਲੀ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ।
ਪੰਜਾਬ ਦੇ ਵਿਰੋਧੀਆਂ ਨੇ ਆਪ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਲਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ ਚੁੱਕੇ ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ। ਜਨਤਾ ਨੂੰ ਦੱਸੋ ਕਿਸ ਹੈਸੀਅਤ ਨਾਲ ਮੀਟਿੰਗ ਕੀਤੀ। ਕੀ ਪੰਜਾਬ ਨੂੰ ਇਸੇ ਬਦਲਾਅ ਦੀ ਉਡੀਕ ਹੈ।
ਬਿਜਲੀ ਮਾਹਰਾਂ ਮੁਤਾਬਿਕ “ਪੀਐਸਪੀਸੀਐਲ ਨੂੰ ਅਦਾ ਕੀਤੀ ਜਾਣ ਵਾਲੀ ਸਰਕਾਰ ਦਾ ਕੁੱਲ ਸਬਸਿਡੀ ਬਿੱਲ 21,000 ਕਰੋੜ ਰੁਪਏ ਤੋਂ ਵੱਧ ਹੋਵੇਗਾ। ਜੇਕਰ 'ਆਪ' ਸਰਕਾਰ ਘਰੇਲੂ ਖਪਤਕਾਰਾਂ ਨੂੰ ਮੁਫਤ 300 ਯੂਨਿਟ ਬਿਜਲੀ ਦੇਣ ਦੇ ਆਪਣੇ ਚੋਣ ਤੋਂ ਪਹਿਲਾਂ ਦੇ ਵਾਅਦੇ ਨੂੰ ਲਾਗੂ ਕਰਦੀ ਹੈ, ਤਾਂ ਸਬਸਿਡੀ ਦਾ ਬਿੱਲ 22,300 ਕਰੋੜ ਰੁਪਏ ਨੂੰ ਛੂਹ ਜਾਵੇਗਾ। ”
ਆਮ ਆਦਮੀ ਪਾਰਟੀ ਦੇ ਘਰੇਲੂ ਖਪਤਕਾਰਾਂ ਨੂੰ 300 ਮੁਫਤ ਯੂਨਿਟ ਦੇਣ ਦੇ ਪ੍ਰੀ-ਚੋਣ ਵਾਅਦੇ ਦੇ ਬਾਵਜੂਦ, ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੇ ਵੱਖ-ਵੱਖ ਕਿਸਮਾਂ ਦੇ ਖਪਤਕਾਰਾਂ ਲਈ ਟੈਰਿਫ ਪਿਛਲੇ ਸਾਲ ਵਾਂਗ ਹੀ ਰੱਖਿਆ ਹੈ।
ਪੀਐਸਪੀਸੀਐਲ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਕੀਤੇ ਗਏ ਐਲਾਨਾਂ ਦੇ ਅਧਾਰ 'ਤੇ 13,929 ਕਰੋੜ ਰੁਪਏ ਦੇ ਸਬਸਿਡੀ ਬਿੱਲ ਨੂੰ ਤਿਆਰ ਕੀਤਾ ਸੀ। ਇਸ ਵਿੱਚ ਖੇਤੀਬਾੜੀ ਲਈ 6,936 ਕਰੋੜ ਰੁਪਏ, ਘਰੇਲੂ ਖਪਤਕਾਰਾਂ ਲਈ ਲਗਭਗ 4,000 ਰੁਪਏ ਅਤੇ ਉਦਯੋਗਿਕ ਖਪਤਕਾਰਾਂ ਲਈ 3,000 ਕਰੋੜ ਰੁਪਏ ਸ਼ਾਮਲ ਹਨ।
ਅੱਜ ਰਾਸ਼ਟਰਪਤੀ ਨੂੰ ਮਿਲਣਗੇ CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋਏ। CM ਬਣਨ ਤੋਂ ਬਾਅਦ ਪਹਿਲੀ ਵਾਰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਸੀਐੱਮ ਮਾਨ ਉਪ ਰਾਸ਼ਟਰਪਤੀ ਨੂੰ ਵੀ ਮਿਲਣਗੇ।
ਖ਼ਬਰ ਅੱਪਡੇਟ ਹੋ ਰਹੀ ਹੈ..
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Bhagwant Mann, Electricity Bill, Punjab government