ਸਫਾਈ ਕਾਮਿਆਂ ਤੋਂ ਘਰਾਂ 'ਚ ਕੰਮ ਕਰਵਾਉਣ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ

News18 Punjabi | News18 Punjab
Updated: December 4, 2020, 3:29 PM IST
share image
ਸਫਾਈ ਕਾਮਿਆਂ ਤੋਂ ਘਰਾਂ 'ਚ ਕੰਮ ਕਰਵਾਉਣ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ
ਸਫਾਈ ਕਾਮਿਆਂ ਤੋਂ ਘਰਾਂ 'ਚ ਕੰਮ ਕਰਵਾਉਣ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ

  • Share this:
  • Facebook share img
  • Twitter share img
  • Linkedin share img
ASHPHAQ DHUDDY

ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਸਰਕਾਰੀ ਸਹੂਲਤਾਂ ਦਾ ਫਾਇਦਾ ਇਸ ਵਰਗ ਤੱਕ ਪਹੁੰਚਾਉਣ ਲਈ ਇੰਦਰਜੀਤ ਸਿੰਘ ਮੈਂਬਰ ਪੰਜਾਬ ਰਾਜ ਸਫਾਈ ਕਮਿਸ਼ਨ ਨੇ ਸਥਾਨਕ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਸਫਾਈ ਲਈ ਜਲਦੀ ਸਫਾਈ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗਾਂ 'ਚ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਵਾਂ ਦਿੱਤੀਆਂ ਜਾਣ ਅਤੇ ਸਫਾਈ ਕਰਮਚਾਰੀਆਂ ਪਾਸੋਂ ਸਿਰਫ ਸਫਾਈ ਕਰਵਾਉਣ ਦਾ ਹੀ ਕੰਮ ਕਰਵਾਇਆ ਜਾਵੇ ਨਾ ਕਿ ਉਨ੍ਹਾਂ ਪਾਸੋਂ ਘਰਾਂ ਵਿੱਚ ਕੰਮ ਲਿਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕਿਸੇ ਸਫਾਈ ਕਰਮਚਾਰੀ ਪਾਸੋਂ ਘਰਾਂ ਵਿਚ ਕੰਮ ਕਰਵਾਉਂਦਾ ਅਧਿਕਾਰੀ ਪਾਇਆ ਜਾਂਦਾ ਹੈ ਤਾਂ ਸਬੰਧਿਤ ਅਧਿਕਾਰੀ ਖ਼ਿਲਾਫ਼ ਕਮਿਸ਼ਨ ਸਖਤ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਨਗਰ ਕੌਸਲ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਕੂੜੇ ਕਰਕਟ ਦੇ ਹੱਲ ਲਈ ਡੰਪ ਬਣਾ ਕੇ ਅਧੁਨਿਕ ਮਸ਼ੀਨਾਂ ਨਾਲ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਸਾਰੇ ਵਿਭਾਗਾਂ ਨੂੰ ਇਹ ਵੀ ਕਿਹਾ ਕਿ ਆਪਣੇ ਦਫਤਰਾਂ ਦੀ ਸਫਾਈ ਕਰਵਾਉਣ ਲਈ ਸਫਾਈ ਕਰਮਚਾਰੀਆਂ ਸਬੰਧੀ ਬਣਦੀਆਂ ਤਜਵੀਜਾਂ ਕਮਿਸ਼ਨ ਪਾਸ ਭੇਜੀਆਂ ਜਾਣ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਕਿਹਾ ਕਿ ਕਿਸੇ ਵੀ ਸੀਵਰੇਜਮੈਨ ਪਾਸੋਂ ਸੀਵਰੇਜ ਦੇ ਮੈਨ ਹੋਲਾਂ ਦੀ ਸਫਾਈ ਦਾ ਕੰਮ ਨਾ ਕਰਵਾਇਆ ਜਾਵੇ ਅਤੇ ਸੀਵਰੇਜ ਪਾਈਪਾਂ ਦੀ ਸਫਾਈ ਦਾ ਕੰਮ ਜੈਟ ਮਸ਼ੀਨਾਂ ਨਾਲ ਹੀ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੇ ਖਾਤਿਆਂ ਵਿੱਚ ਬਣਦੀ ਈਪੀਂਐਫ ਦੀ ਰਕਮ ਉਸ ਦੇ ਖਾਤੇ ਵਿੱਚ ਜਮ੍ਹਾਂ ਹੋਣ ਸਬੰਧੀ ਈਪੀਐਫ ਦਾ ਚਲਾਨ ਜਰੂਰ ਚੈਕ ਕਰਨ ਕਿ ਸਬੰਧਿਤ ਅਧਿਕਾਰੀ ਦੇ ਖਾਤੇ ਵਿੱਚ ਰਕਮ ਸਹੀ ਜਮ੍ਹਾਂ ਹੋ ਗਈ ਹੈ ਜਾਂ ਨਹੀਂ।
Published by: Ashish Sharma
First published: December 4, 2020, 3:29 PM IST
ਹੋਰ ਪੜ੍ਹੋ
ਅਗਲੀ ਖ਼ਬਰ