ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਆਗੂ ਮਾਹੀ ਗਿੱਲ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਾਫੀ ਮੁੱਦਿਆਂ 'ਤੇ ਚਰਚਾ ਕੀਤੀ । ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਆਗੂ ਮਾਹੀ ਗਿੱਲ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਭਾਜਪਾ ਆਗੂ ਮਾਹੀ ਗਿੱਲ ਨੇ ਕਿਹਾ ਕਿ ਪੰਜਾਬ ਭਾਜਪਾ 2024 ਦੀ ਲੋਕ ਸਭਾ ਦੀਆਂ ਤਿਆਰੀਆਂ 'ਚ ਜੁਟ ਗਈ ਹੈ। ਪੰਜਾਬ ਵਿੱਚ ਘਰ-ਘਰ ਜਾ ਕੇ ਔਰਤਾਂ ਨੂੰ ਸਮਝਾਇਆ ਜਾਵੇਗਾ ਕਿ ਭਾਜਪਾ ਕੀ ਕੰਮ ਕਰ ਰਹੀ ਹੈ।ਪੰਜਾਬ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ।ਜਿਨ੍ਹਾਂ ਨੂੰ ਹੱਲ ਕਰਨ ਦੇ ਲਈ ਕੰਮ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਮਾਹੀ ਗਿੱਲ ਨੇ ਕਿਹਾ ਕਿ ਮੈਂ ਪੰਜਾਬ ਦੀ ਜੱਟੀ ਹਾਂ ਕਿਸੇ ਤੋਂ ਡਰਨ ਵਾਲੀ ਨਹੀਂ ਹਾਂ।
ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਪਹਿਲੀ ਵਾਰ 2024 ਦੀਆਂ ਲੋਕਸਭਾ ਚੋਣਾਂ ਬਿਨਾ ਕਿਸੇ ਪਾਰਟੀ ਦੇ ਨਾ ਗੱਠਜੋੜ ਕੀਤੇ ਇਕੱਲੇ ਹੀ ਲੜ ਰਹੀ ਹੈ। ਭਾਜਪਾ ਨੂੰ ਇਨ੍ਹਾਂ ਲੋਕਸਭਾ ਚੋਣਾਂ ਵਿੱਚ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਪਾਰਟੀ ਦੀ ਮਜ਼ਬੂਤੀ ਦੇ ਲਈ ਹੋਰ ਜ਼ੋਰ ਲਗਾ ਰਹੀ ਹੈ। ਜਿਸ ਦੇ ਲਈ ਪਾਰਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lok Sabha election, Mahi Gill, Punjab BJP, Tarun Chugh